ਭਲਕੇ ਤੋਂ ਪੰਜਾਬ ‘ਚ 3 ਸਰਕਾਰੀ ਛੁੱਟੀਆਂ

ਚੰਡੀਗੜ੍ਹ, 29 ਮਈ 2025 – ਪੰਜਾਬ ‘ਚ ਭਲਕੇ ਤੋਂ ਇਕੱਠੀਆਂ 3 ਸਰਕਾਰੀ ਛੁੱਟੀਆਂ ਆ ਗਈਆਂ ਹਨ। ਦਰਅਸਲ ਪੰਜਾਬ ਸਰਕਾਰ ਨੇ 30 ਮਈ, 2025 (ਸ਼ੁੱਕਰਵਾਰ) ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਪੰਜਾਬ ਭਰ ‘ਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਦੱਸਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰਾਖੀ ਕਰਨ ਦਾ ਰਾਹ ਦਿਖਾਇਆ।

ਲੱਖ ਯਤਨਾਂ ਦੇ ਬਾਵਜੂਦ ਜਦੋਂ ਜਹਾਂਗੀਰ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਨਾ ਕਰਵਾ ਸਕਿਆ ਤਾਂ ਉਸ ਨੇ ਸੰਨ 1606 ਈ: ਵਿਚ ਗੁਰੂ ਸਾਹਿਬ ਨੂੰ ਅਨੇਕਾਂ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ।

ਇੱਥੇ ਇਹ ਵੀ ਦੱਸ ਦੇਈਏ ਕਿ 30 ਮਈ (ਸ਼ੁੱਕਰਵਾਰ) ਨੂੰ ਛੁੱਟੀ ਹੈ, ਉੱਥੇ ਹੀ 31 ਮਈ ਨੂੰ ਸ਼ਨੀਵਾਰ ਅਤੇ 1 ਜੂਨ ਨੂੰ ਐਤਵਾਰ ਹੋਣ ਕਰਕੇ ਲਗਾਤਾਰ 3 ਦਿਨਾਂ ਦੀ ਛੁੱਟੀ ਮਿਲ ਰਹੀ ਹੈ। ਇਸ ਕਾਰਨ ਲਗਾਤਰ ਤਿੰਨ ਛੁੱਟੀਆਂ ਆਉਣ ਨਾਲ ਸਭ ਦੀਆਂ ਮੌਜਾਂ ਲੱਗ ਗਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿੱਚ 5 ਦਿਨਾਂ ਤੱਕ ਗਰਜ ਅਤੇ ਮੀਂਹ ਦੀ ਚੇਤਾਵਨੀ: 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ

ਕਾਂਗਰਸ ਉਮੀਦਵਾਰ ਆਸ਼ੂ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਨਾਮਜਦਗੀ ਪੱਤਰ ਕੀਤਾ ਦਾਖਲ