ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ: ਮੱਧ ਪ੍ਰਦੇਸ਼ ਤੋਂ ਲਿਆਂਦੇ 8 ਪਿਸਤੌਲ, 17 ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ

ਅੰਮ੍ਰਿਤਸਰ, 10 ਅਕਤੂਬਰ 2024 – ਪੰਜਾਬ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਅੱਠ ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਇੱਕ ਵੱਡੇ ਅਪਰਾਧੀ ਗਰੋਹ ਨੂੰ ਸਾਜ਼ੋ-ਸਾਮਾਨ ਮੁਹੱਈਆ ਕਰਵਾਉਂਦੇ ਸਨ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਹੁਣ ਤੱਕ ਕਿਹੜੇ ਗੈਂਗ ਨੂੰ ਹਥਿਆਰ ਮੁਹੱਈਆ ਕਰਵਾਏ ਹਨ। ਇਸ ਦੇ ਨਾਲ ਹੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਦਾ ਸਰਹੱਦ ਪਾਰ ਬੈਠੇ ਸਮੱਗਲਰਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਇਸ ਤੋਂ ਪਹਿਲਾਂ ਵੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫੜੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ‘ਚ ਇਹ ਹਥਿਆਰ ਬਣਾਏ ਜਾਣ ਵਾਲੇ ਸਥਾਨ ‘ਤੇ ਵੀ ਛਾਪੇਮਾਰੀ ਕੀਤੀ ਸੀ। ਕੁਝ ਲੋਕ ਫੜੇ ਵੀ ਗਏ। ਪੁਲੀਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਕਿ ਗਰੋਹ ਪੂਰੀ ਤਰ੍ਹਾਂ ਕੰਪਨੀਆਂ ਦੀ ਤਰਜ਼ ’ਤੇ ਚੱਲ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ: ਗੈਸਟ ਹਾਊਸ ‘ਚ ਲੱਗੀ ਅੱਗ, ਕਮਰੇ ‘ਚ ਦਮ ਘੁੱਟਣ ਕਾਰਨ ਪ੍ਰੇਮੀ ਜੋੜੇ ਦੀ ਮੌਤ

ਛੇ ਸਾਲ ਦੀ ਬੱਚੀ ਨਾਲ਼ 50 ਸਾਲਾਂ ਵਿਅਕਤੀ ਨੇ ਕੀਤਾ ਜਬਰ-ਜਨਾਹ, ਮੁਲਜ਼ਮ ਗ੍ਰਿਫਤਾਰ