ਮੋਗਾ, 28 ਜੁਲਾਈ 2023 – ਇੱਕ ਵੱਡੀ ਸਫਲਤਾ ਵਿੱਚ, AGTF ਅਤੇ ਮੋਗਾ ਪੁਲਿਸ ਨੇ ਮੋਗਾ ਵਿਖੇ ਸੰਤੋਖ ਸਿੰਘ ਦੇ ਕਤਲ ਨੂੰ ਸੁਲਝਾਉਂਦਿਆਂ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੋਪੀ ਭਗੌੜਾ ਹੈ ਜਿਸ ਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਕਤਲ ਦੇ ਮਾਸਟਰਮਾਈਂਡ ਹਨ। ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੀ ਜਾਣਕਰੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

