1992 ‘ਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, 14 ਸਤੰਬਰ ਨੂੰ ਸੁਣਾਈ ਜਾਵੇਗੀ ਸਜ਼ਾ

  • CBI ਅਦਾਲਤ ਨੇ 31 ਸਾਲਾਂ ਬਾਅਦ ਸੁਣਾਇਆ ਫੈਸਲਾ

ਅੰਮ੍ਰਿਤਸਰ, 9 ਸਤੰਬਰ 2023 – ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਿਨ੍ਹਾਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ।

ਇਸ ਮਾਮਲੇ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਉਸ ਸਮੇਂ ਮ੍ਰਿਤਕ ਦੇ ਪਿਤਾ ਨੂੰ ਨਹੀਂ ਪਤਾ ਸੀ ਕਿ ਪੁਲਸ ਨੇ ਉਸ ਦੇ ਪੁੱਤਰ ਦਾ ਕਤਲ ਕਰ ਦਿੱਤਾ ਹੈ। ਪਿਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਹਰਜੀਤ ਸਿੰਘ ਨੂੰ ਪੁਲੀਸ ਨੇ 29 ਅਪਰੈਲ 1992 ਨੂੰ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਠੱਠੀਆਂ ਬੱਸ ਸਟੈਂਡ ਤੋਂ ਚੁੱਕ ਕੇ ਮਾਲ ਮੰਡੀ ਦੇ ਪੁੱਛਗਿੱਛ ਕੇਂਦਰ ਵਿੱਚ ਰੱਖਿਆ ਸੀ।

ਹਾਈਕੋਰਟ ਨੇ ਤੁਰੰਤ ਕਾਰਵਾਈ ਕਰਦਿਆਂ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਪੁਲਿਸ ਹਿਰਾਸਤ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਵਾਰੰਟ ਅਫਸਰ ਨਿਯੁਕਤ ਕੀਤਾ। ਇਸ ਮਾਮਲੇ ਨੂੰ ਅੱਗੇ ਲੈ ਕੇ ਹਾਈ ਕੋਰਟ ਨੇ ਦਸੰਬਰ 1992 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਮਾਮਲੇ ਦੀ ਨਿਆਂਇਕ ਜਾਂਚ ਲਈ ਹੁਕਮ ਜਾਰੀ ਕੀਤੇ ਸਨ। ਜਿਸਦੀ ਰਿਪੋਰਟ ਸਾਲ 1995 ਵਿੱਚ ਪੇਸ਼ ਕੀਤੀ ਗਈ ਸੀ। ਰਿਪੋਰਟ ਦੇ ਆਧਾਰ ‘ਤੇ 30 ਮਈ 1997 ਨੂੰ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਸਾਲ 1998 ਵਿੱਚ ਸੀਬੀਆਈ ਨੇ ਕੇਸ ਦਰਜ ਕਰਕੇ ਜਾਂਚ ਵਿੱਚ ਪਾਇਆ ਕਿ ਹਰਜੀਤ ਸਿੰਘ ਨੂੰ ਦਲਜੀਤ ਸਿੰਘ ਉਰਫ ਮੋਟੂ, ਸਤਬੀਰ ਸਿੰਘ ਅਤੇ ਇੱਕ ਹੋਰ ਵਿਅਕਤੀ ਨੇ 29 ਅਪਰੈਲ 1992 ਨੂੰ ਬੱਸ ਸਟੈਂਡ ਠੱਠੀਆਂ ਤੋਂ ਅਗਵਾ ਕਰ ਲਿਆ ਸੀ। 12 ਮਈ 1992 ਨੂੰ ਹਰਜੀਤ ਸਿੰਘ ਦਾ ਦੋ ਹੋਰ ਵਿਅਕਤੀਆਂ ਲਖਵਿੰਦਰ ਅਤੇ ਜਸਪਿੰਦਰ ਸਿੰਘ ਨਾਲ ਕਤਲ ਕਰ ਦਿੱਤਾ ਗਿਆ ਸੀ।

ਤਤਕਾਲੀ ਐਸਐਚਓ ਪੀਐਸ ਲੋਪੋਕੇ ਦੇ ਐਸਆਈ ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲੀਸ ਪਾਰਟੀ ਨੇ ਇਸ ਨੂੰ ਪੁਲੀਸ ਮੁਕਾਬਲਾ ਦੱਸਿਆ। ਇੰਨਾ ਹੀ ਨਹੀਂ ਉਨ੍ਹਾਂ ਦੀਆਂ ਲਾਸ਼ਾਂ ਵੀ ਪਰਿਵਾਰ ਨੂੰ ਨਹੀਂ ਸੌਂਪੀਆਂ ਗਈਆਂ। ਪੁਲੀਸ ਨੇ ਤਿੰਨਾਂ ਦੀਆਂ ਲਾਸ਼ਾਂ ਲਾਵਾਰਿਸ ਹੋਣ ਕਾਰਨ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਸੀ।

ਇਸ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਪੁਲੀਸ ਦੇ 9 ਅਧਿਕਾਰੀਆਂ ਇੰਸਪੈਕਟਰ ਧਰਮ ਸਿੰਘ, ਐਸਆਈ ਰਾਮ ਲੁਭਿਆ, ਐਚਸੀ ਸਤਬੀਰ ਸਿੰਘ, ਦਲਜੀਤ ਸਿੰਘ ਉਰਫ਼ ਮੋਟੂ, ਇੰਸਪੈਕਟਰ ਹਰਭਜਨ ਰਾਮ, ਏਐਸਆਈ ਸੁਰਿੰਦਰ ਸਿੰਘ, ਏਐਸਆਈ ਗੁਰਦੇਵ ਸਿੰਘ, ਐਸਆਈ ਅਮਰੀਕ ਸਿੰਘ ਅਤੇ ਏਐਸਆਈ ਭੁਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਆਈਪੀਸੀ ਦੀ ਧਾਰਾ 364,120-ਬੀ, 302 ਅਤੇ 218 ਤਹਿਤ ਪਰਚਾ ਦਰਜ ਕੀਤਾ ਗਿਆ ਸੀ।

ਪਰ ਇਨ੍ਹਾਂ ਵਿੱਚੋਂ 5 ਮੁਲਜ਼ਮ ਹਰਭਜਨ ਰਾਮ, ਰਾਮ ਲੁਭਿਆ, ਸਤਬੀਰ ਸਿੰਘ, ਦਲਜੀਤ ਸਿੰਘ ਅਤੇ ਅਮਰੀਕ ਸਿੰਘ ਦੀ ਪੇਸ਼ੀ ਦੌਰਾਨ ਮੌਤ ਹੋ ਗਈ ਅਤੇ ਇੱਕ ਮੁਲਜ਼ਮ ਭੁਪਿੰਦਰ ਸਿੰਘ ਨੂੰ ਪੀ.ਓ. ਜਿਸ ਵਿੱਚ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਕਰੋੜ ਬਲੱਡ ਮਨੀ ਦੇ ਕੇ ਪੰਜਾਬ ਪਰਤਿਆ ਬਲਵਿੰਦਰ ਸਿੰਘ: ਇਕ ਕ+ਤ+ਲ ਕੇਸ ‘ਚ ਸਾਊਦੀ ਅਰਬ ‘ਚ ਹੋਈ ਸੀ ਕੈਦ

ਪਰਿਵਾਰ ਸਾਹਮਣੇ ਪੰਜ ਸਾਲਾਂ ਬੱਚੇ ਦੀ ਸਕੂਲ ਬੱਸ ‘ਚੋ ਉਤਰਦੇ ਸਮੇਂ ਹੇਠਾਂ ਆਉਣ ਨਾਲ ਹੋਈ ਦਰਦਨਾਕ ਮੌ+ਤ