331 NRI ਪੰਜਾਬ ਪੁਲਿਸ ਦੇ ਰਾਡਾਰ ‘ਤੇ: ਕੁੜੀਆਂ ਨਾਲ ਵਿਆਹ ਕਰਵਾ ਕੇ ਵਿਦੇਸ਼ ਹੋਏ ਨੇ ਫਰਾਰ

  • ਬ੍ਰਿਟੇਨ ਤੋਂ ਬਾਅਦ ਕੈਨੇਡਾ ਅਤੇ ਅਮਰੀਕਾ ‘ਚ ਸਭ ਤੋਂ ਜ਼ਿਆਦਾ ਨੇ ‘ਧੋਖੇਬਾਜ਼’ NRI

ਚੰਡੀਗੜ੍ਹ, 12 ਅਕਤੂਬਰ 2023 – ਪੰਜਾਬ ਦੇ ਭੋਲੇ-ਭਾਲੇ ਪਰਿਵਾਰਾਂ ਦੀਆਂ ਕੁੜੀਆਂ ਨੂੰ ਵਿਦੇਸ਼ ਲਿਜਾਣ ਦੇ ਨਾਂ ‘ਤੇ ਵਿਆਹ ਕਰਵਾ ਕੇ ਵਾਅਦੇ ਤੋੜਨ ਵਾਲੇ ਜ਼ਿਆਦਾਤਰ ਪਰਵਾਸੀ ਭਾਰਤੀ ਯੂ.ਕੇ. ‘ਚ ਵਸੇ ਹੋਏ ਹਨ। ਇੱਥੋਂ ਦੇ ਜ਼ਿਆਦਾਤਰ ਨੌਜਵਾਨ ਪੰਜਾਬ ਵਿੱਚ ਆ ਕੇ ਵਿਆਹ ਕਰਵਾ ਲੈਂਦੇ ਹਨ ਪਰ ਬਾਅਦ ਵਿੱਚ ਕੁੜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲ ਮੁੜ ਕੇ ਵੀ ਨਹੀਂ ਦੇਖਦੇ। ਧੋਖੇਬਾਜ਼ਾਂ ਦੀ ਸੂਚੀ ਵਿੱਚ ਦੂਜਾ ਨਾਂ ਕੈਨੇਡਾ ਅਤੇ ਅਮਰੀਕਾ ਵਿੱਚ ਸੈਟਲ ਹੋਏ ਐਨਆਰਆਈ ਲੜਕਿਆਂ ਦਾ ਆਉਂਦਾ ਹੈ।

ਇਹ ਖੁਲਾਸਾ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਐਫ.ਆਈ.ਆਰਜ਼ ਦੇ ਅੰਕੜਿਆਂ ਤੋਂ ਹੋਇਆ ਹੈ। ਦਰਅਸਲ, ਪਿਛਲੇ 15 ਸਾਲਾਂ ਵਿੱਚ ਅਜਿਹੇ ਪ੍ਰਵਾਸੀ ਭਾਰਤੀਆਂ ਦੇ 331 ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਪੁਲਿਸ ਵੱਲੋਂ ਨੋਟਿਸ ਦਿੱਤੇ ਜਾਣ ਤੋਂ ਬਾਅਦ ਵੀ ਕੋਈ ਜਵਾਬ ਨਹੀਂ ਆਇਆ। ਇਨ੍ਹਾਂ ਅੰਕੜਿਆਂ ਵਿੱਚ ਸਭ ਤੋਂ ਵੱਧ ਐੱਨਆਰਆਈ ਭਗੌੜੇ ਯੂਕੇ ਦੇ ਹਨ, ਜਿਨ੍ਹਾਂ ਦੀ ਗਿਣਤੀ 46 ਹੈ। ਇਸ ਤੋਂ ਇਲਾਵਾ ਅਮਰੀਕਾ ਅਤੇ ਕੈਨੇਡਾ ਵਿਚ 35-35, ਆਸਟ੍ਰੇਲੀਆ ਵਿਚ 23, ਜਰਮਨੀ ਵਿਚ 7 ਅਤੇ ਨਿਊਜ਼ੀਲੈਂਡ ਵਿਚ 9 ਪ੍ਰਵਾਸੀ ਭਾਰਤੀਆਂ ਦੀ ਪਛਾਣ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਸ਼ਹਿਰ ਨਵਾਂਸ਼ਹਿਰ ਵਿੱਚ ਸਭ ਤੋਂ ਵੱਧ ਧੋਖਾਧੜੀ ਦੇ ਮਾਮਲੇ ਪੁਲਿਸ ਕੋਲ ਪੁੱਜੇ ਹਨ ਜਿਨ੍ਹਾਂ ਦੀ ਗਿਣਤੀ ਐਨ.ਆਰ.ਆਈਜ਼ ਦੀ ਹੈ। ਅਜਿਹੇ ਸਭ ਤੋਂ ਵੱਧ ਕੇਸ ਨਵਾਂਸ਼ਹਿਰ ਵਿੱਚ 42 ਹਨ, ਜਦੋਂ ਕਿ ਲੁਧਿਆਣਾ ਅਤੇ ਮੋਗਾ ਵਿੱਚ 38-38 ਕੇਸ ਦਰਜ ਹਨ।

ਹੁਣ ਪੰਜਾਬ ਸਰਕਾਰ ਅਜਿਹੇ ਐਨਆਰਆਈਜ਼ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵਿੱਚ ਇਨ੍ਹਾਂ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਯੋਜਨਾ ਲਗਭਗ ਪੂਰੀ ਹੋ ਚੁੱਕੀ ਹੈ। ਇਹ ਅੰਕੜਾ ਅਜੇ ਇੱਥੇ ਨਹੀਂ ਰੁਕਿਆ। 2018 ਤੋਂ ਹੁਣ ਤੱਕ 1,309 ਹੋਰ ਮਾਮਲੇ ਸਾਹਮਣੇ ਆਏ ਹਨ, ਪਰ ਉਨ੍ਹਾਂ ਦੀ ਜਾਂਚ ਅਜੇ ਵੀ ਜਾਰੀ ਹੈ।

ਇਨ੍ਹਾਂ 1309 ਪਰਵਾਸੀ ਭਾਰਤੀਆਂ ਵਿਰੁੱਧ ਸਰਕੂਲਰ ਵੀ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਐਨਆਰਆਈ ਵਿੰਗ ਨੂੰ ਪੁਖਤਾ ਸਬੂਤ ਮਿਲਣ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕਰ ਲਈਆਂ ਜਾਣਗੀਆਂ।

ਇਨ੍ਹਾਂ ਮਾਮਲਿਆਂ ਵਿਰੁੱਧ ਕਾਰਵਾਈ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਬੇਨਤੀ ‘ਤੇ ਵੱਖ-ਵੱਖ ਥਾਣਿਆਂ ‘ਚ ਐੱਫ.ਆਈ.ਆਰ. ਦਰਜ ਹੋਈ ਸੀ। ਇਸ ਦੇ ਨਾਲ ਹੀ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਹ ਸਾਰੇ ਮਾਮਲੇ ਉਨ੍ਹਾਂ ਦੇ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਹਨ। ਜਲਦ ਹੀ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਜ਼ਰਾਈਲ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਦੀਆਂ ਤਿਆਰੀਆਂ: ‘ਆਪਰੇਸ਼ਨ ਅਜੈ’ ਤਹਿਤ ਅੱਜ ਰਵਾਨਾ ਹੋਵੇਗੀ ਪਹਿਲੀ ਫਲਾਈਟ

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਸਾਬਕਾ VC ਡਾ. ਸ਼ਵਿੰਦਰ ਸਿੰਘ ਗਿੱਲ ਨਹੀਂ ਰਹੇ