ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 8 ਅਕਤੂਬਰ 2024 – ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ ।

ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ:

ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ ਹੋਈਆਂ
ਬਠਿੰਡਾ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ ਹੋਈਆਂ
ਬਰਨਾਲਾ ਵਿੱਚ ਸਰਪੰਚਾਂ ਲਈ 20 ਅਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ ਹੋਈਆਂ
ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 106 ਅਤੇ ਪੰਚਾਂ ਲਈ 242 ਨਾਮਜ਼ਦਗੀਆਂ ਰੱਦ ਹੋਈਆਂ
ਫਰੀਦਕੋਟ ਵਿੱਚ ਸਰਪੰਚਾਂ ਲਈ 70 ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਰੱਦ ਹੋਈਆਂ
ਫਾਜ਼ਿਲਕਾ ਵਿੱਚ ਸਰਪੰਚਾਂ ਲਈ 52 ਅਤੇ ਪੰਚਾਂ ਲਈ 138 ਨਾਮਜ਼ਦਗੀਆਂ ਰੱਦ ਹੋਈਆਂ
ਗੁਰਦਾਸਪੁਰ ਵਿੱਚ ਸਰਪੰਚਾਂ ਲਈ 1208 ਅਤੇ ਪੰਚਾਂ ਲਈ 3533 ਨਾਮਜ਼ਦਗੀਆਂ ਰੱਦ ਹੋਈਆਂ
ਹੁਸ਼ਿਆਰਪੁਰ ਵਿੱਚ ਸਰਪੰਚਾਂ ਲਈ 18 ਅਤੇ ਪੰਚਾਂ ਲਈ 87 ਨਾਮਜ਼ਦਗੀਆਂ ਰੱਦ ਹੋਈਆਂ
ਜਲੰਧਰ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 214 ਨਾਮਜ਼ਦਗੀਆਂ ਰੱਦ ਹੋਈਆਂ
ਕਪੂਰਥਲਾ ਵਿੱਚ ਸਰਪੰਚਾਂ ਲਈ 45 ਅਤੇ ਪੰਚਾਂ ਲਈ 190 ਨਾਮਜ਼ਦਗੀਆਂ ਰੱਦ ਹੋਈਆਂ
ਲੁਧਿਆਣਾ ਵਿੱਚ ਸਰਪੰਚਾਂ ਲਈ 134 ਅਤੇ ਪੰਚਾਂ ਲਈ 537 ਨਾਮਜ਼ਦਗੀਆਂ ਰੱਦ ਹੋਈਆਂ
ਮਾਨਸਾ ਵਿੱਚ ਸਰਪੰਚਾਂ ਲਈ 15 ਅਤੇ ਪੰਚਾਂ ਲਈ 45 ਨਾਮਜ਼ਦਗੀਆਂ ਰੱਦ ਹੋਈਆਂ
ਮਲੇਰਕੋਟਲਾ ਵਿੱਚ ਸਰਪੰਚਾਂ ਲਈ 4 ਅਤੇ ਪੰਚਾਂ ਲਈ 23 ਨਾਮਜ਼ਦਗੀਆਂ ਰੱਦ ਹੋਈਆਂ
ਮੋਗਾ ਵਿੱਚ ਸਰਪੰਚਾਂ ਲਈ 115 ਅਤੇ ਪੰਚਾਂ ਲਈ 376 ਨਾਮਜ਼ਦਗੀਆਂ ਰੱਦ ਹੋਈਆਂ
ਐਸ.ਏ.ਐਸ ਨਗਰ ਵਿੱਚ ਸਰਪੰਚਾਂ ਲਈ 122 ਅਤੇ ਪੰਚਾਂ ਲਈ 389 ਨਾਮਜ਼ਦਗੀਆਂ ਰੱਦ ਹੋਈਆਂ
ਸ੍ਰੀ ਮੁਕਤਸਰ ਸਾਹਿਬ ਵਿੱਚ ਸਰਪੰਚਾਂ ਲਈ 98 ਅਤੇ ਪੰਚਾਂ ਲਈ 303 ਨਾਮਜ਼ਦਗੀਆਂ ਰੱਦ ਹੋਈਆਂ
ਐਸ.ਬੀ.ਐਸ ਨਗਰ ਵਿੱਚ ਸਰਪੰਚਾਂ ਲਈ 22 ਅਤੇ ਪੰਚਾਂ ਲਈ 59 ਨਾਮਜ਼ਦਗੀਆਂ ਰੱਦ ਹੋਈਆਂ
ਪਟਿਆਲਾ ਵਿੱਚ ਸਰਪੰਚਾਂ ਲਈ 384 ਅਤੇ ਪੰਚਾਂ ਲਈ 713 ਨਾਮਜ਼ਦਗੀਆਂ ਰੱਦ ਹੋਈਆਂ
ਪਠਾਨਕੋਟ ਵਿੱਚ ਸਰਪੰਚਾਂ ਲਈ 19 ਅਤੇ ਪੰਚਾਂ ਲਈ 65 ਨਾਮਜ਼ਦਗੀਆਂ ਰੱਦ ਹੋਈਆਂ
ਰੋਪੜ ਵਿੱਚ ਸਰਪੰਚਾਂ ਲਈ 27 ਅਤੇ ਪੰਚਾਂ ਲਈ 106 ਨਾਮਜ਼ਦਗੀਆਂ ਰੱਦ ਹੋਈਆਂ
ਸੰਗਰੂਰ ਵਿੱਚ ਸਰਪੰਚਾਂ ਲਈ 48 ਅਤੇ ਪੰਚਾਂ ਲਈ 109 ਨਾਮਜ਼ਦਗੀਆਂ ਰੱਦ ਹੋਈਆਂ
ਤਰਨਤਾਰਨ ਵਿੱਚ ਸਰਪੰਚਾਂ ਲਈ 362 ਅਤੇ ਪੰਚਾਂ ਲਈ 1485 ਨਾਮਜ਼ਦਗੀਆਂ ਰੱਦ ਹੋਈਆਂ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ 90-90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ

ਪੇ ਕਮਿਸ਼ਨ ਦੀ ਅਨਾਮਲੀ ਕਮੇਟੀ ਲਈ ਪ੍ਰੋਫਾਰਮੇ ਭੇਜਣ ਲਈ ਜਾਰੀ ਹੋਈਆਂ ਨਵੀਆਂ ਹਦਾਇਤਾਂ