ਕੀਰਤਪੁਰ ਸਾਹਿਬ: ਖੇਡਦੇ ਸਮੇਂ 4 ਬੱਚੇ ਆਏ ਰੇਲਗੱਡੀ ਦੀ ਲਪੇਟ ‘ਚ, 3 ਦੀ ਮੌਤ

ਰੋਪੜ, 27 ਨਵੰਬਰ 2022 – ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ ‘ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਰਾਜਾਂ ਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

STF ਨੇ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਖੇਪ ਫੜੀ: ਡਰੋਨ ਰਾਹੀਂ ਸਿੱਟੇ ਗਏ ਸੀ ਹਥਿਆਰ

ਪ੍ਰਿਅੰਕਾ ਗਾਂਧੀ ਨੇ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਲਿਖੀ ਚਿੱਠੀ: ਕੀ ਸਜ਼ਾ ਖ਼ਤਮ ਹੋਣ ਤੋਂ ਬਾਅਦ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ ?