ਮੋਗਾ, 1 ਅਕਤੂਬਰ 2023 – ਮੋਗਾ ‘ਚ ਐਤਵਾਰ ਸਵੇਰੇ ਬਾਘਾ ਦੇ ਇਕ ਪੈਟਰੋਲ ਪੰਪ ‘ਤੇ ਚਾਰ ਵਿਅਕਤੀਆਂ ਨੇ ਆਪਣੀ ਕਾਰ ‘ਚ ਤੇਲ ਪਵਾਉਣ ਤੋਂ ਬਾਅਦ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਚੋਰਾਂ ਅਤੇ ਪੈਟਰੋਲ ਪੰਪ ਦੇ ਕਰਮਚਾਰੀਆਂ ਵਿਚਾਲੇ ਝਗੜਾ ਹੋ ਗਿਆ। ਮੌਕਾ ਦੇਖਦੇ ਹੀ ਚਾਰੇ ਉਥੋਂ ਭੱਜ ਗਏ। ਫਿਲਹਾਲ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਅਸੀਂ ਉਨ੍ਹਾਂ ਕੋਲੋਂ ਪੈਸੇ ਮੰਗੇ ਤਾਂ ਚਾਰਾਂ ਕਾਰ ਸਵਾਰਾਂ ਨੇ ਸਾਡੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੌਕਾ ਦੇਖ ਕੇ ਚਾਰੇ ਉਥੋਂ ਭੱਜ ਗਏ। ਅਸੀਂ ਪੁਲਿਸ ਨੂੰ ਬੇਨਤੀ ਕਰਦੇ ਹਾਂ। ਅਜਿਹੇ ਲੋਕਾਂ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਫਿਲਹਾਲ ਪੁਲਿਸ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ।