ਸੜਕ ਹਾਦਸੇ ‘ਚ 4 ਵਿਦਿਆਰਥੀਆਂ ਦੀ ਮੌਤ, ਮ੍ਰਿਤਕਾਂ ‘ਚ ਭਾਜਪਾ ਆਗੂ ਅਰੁਣ ਸੂਦ ਦਾ ਭਾਣਜਾ ਵੀ

ਪਟਿਆਲਾ, 18 ਮਈ 2024 – ਚੰਡੀਗੜ੍ਹ ਭਾਜਪਾ ਆਗੂ ਅਰੁਣ ਸੂਦ ਦੇ ਭਤੀਜੇ ਈਸ਼ਾਨ ਸੂਦ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਭਾਜਪਾ ਆਗੂ ਦੇ ਭਾਣਜੇ ਸਣੇ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਵਿਦਿਆਰਥੀ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਵਾਪਰਿਆ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਮ੍ਰਿਤਕਾਂ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਅਤੇ ਰਿਭੂ ਸਹਿਗਲ ਵਜੋਂ ਹੋਈ ਹੈ।

ਇਹ ਚਾਰੇ ਵਿਦਿਆਰਥੀ ਆਪਣੀ ਐਂਡੇਵਰ ਕਾਰ ਵਿੱਚ ਯੂਨੀਵਰਸਿਟੀ ਜਾ ਰਹੇ ਸਨ। ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਿਸ ਕਾਰਨ ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਹੋਰ SUV ਉਸਦੀ ਕਾਰ ਦੇ ਪਿੱਛੇ ਆ ਰਹੀ ਸੀ।

ਉਸ ਦੀ ਕਾਰ ਨਾਲ ਵੀ ਟੱਕਰ ਹੋ ਗਈ। ਇਸ ਵਿੱਚ ਸਵਾਰ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।

ਅਰੁਣ ਸੂਦ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਹਨ। ਉਹ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਚੰਡੀਗੜ੍ਹ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਉਨ੍ਹਾਂ ਨੇ ਪਾਰਟੀ ਲਈ ਅਹਿਮ ਭੂਮਿਕਾ ਨਿਭਾਈ। ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ। ਉਨ੍ਹਾਂ ਦੇ ਰਾਸ਼ਟਰੀ ਨੇਤਾਵਾਂ ਨਾਲ ਵੀ ਚੰਗੇ ਸਬੰਧ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਓਵਰਟੇਕ ਕਰ ਰਹੀ ਬੱਸ ਪਲਟੀ ‘ਤੇ ਸਾਈਡ ਮਾਰ ਕੇ ਪਲਟਾਇਆ ਰੇਤ ਨਾਲ ਭਰਿਆ ਟਿੱਪਰ

ਲੋਕ ਸਭਾ ਹਲਕਾ ਸੰਗਰੂਰ ਵਿਖੇ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ‘ਚ, ਚੋਣ ਨਿਸ਼ਾਨ ਜਾਰੀ