ਪੰਜਾਬ ‘ਚ 26 ਜਨਵਰੀ ਮੌਕੇ 478 ਹੋਰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣਗੇ: ਸਿਹਤ ਵਿਭਾਗ ਨੇ ਜਾਰੀ ਕੀਤੇ 23.98 ਕਰੋੜ ਰੁਪਏ

ਚੰਡੀਗੜ੍ਹ, 23 ਦਸੰਬਰ 2022 – ਪੰਜਾਬ ਵਿੱਚ 26 ਜਨਵਰੀ ਤੋਂ ਆਮ ਆਦਮੀ ਦੇ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਜਾ ਰਿਹਾ ਹੈ। ਸਿਹਤ ਵਿਭਾਗ ਨੇ ਹੁਣ ਤੱਕ 598 ਆਮ ਆਦਮੀ ਕਲੀਨਿਕਾਂ ਵਿੱਚੋਂ 478 ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ ਨੂੰ ਤਿਆਰ ਕਰਨ ਲਈ ਸਿਹਤ ਵਿਭਾਗ ਨੇ 23.98 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਹਨ।

ਸਿਹਤ ਵਿਭਾਗ ਅਨੁਸਾਰ 11 ਜ਼ਿਲ੍ਹਿਆਂ ਵਿੱਚ ਪਹਿਲੀ ਕਿਸ਼ਤ ਵਜੋਂ 1 ਤੋਂ 1.90 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਹੁਣ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ ਅਤੇ ਮੰਡੀ ਬੋਰਡ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੰਮ ਸ਼ੁਰੂ ਕੀਤਾ ਜਾਣਾ ਹੈ। ਸਿਹਤ ਵਿਭਾਗ ਦੀ ਅੰਤਿਮ ਸੂਚੀ ਅਨੁਸਾਰ 450 ਮੁੱਢਲੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਪਰਚਾ, SGPC ਪ੍ਰਧਾਨ ਨੇ ਰੱਦ ਕਰਨ ਦੀ ਕੀਤੀ ਮੰਗ

ਲੁਟੇਰਿਆਂ ਨੇ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟੀਆਂ: CCTV ‘ਚ ਹੋਏ ਕੈਦ