- ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਦੇ ਵੀ ਨੇ ਮੁਲਜ਼ਮ
ਮੋਹਲੀ, 31 ਅਗਸਤ 2023 – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪੰਜਾਬ ਤੋਂ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ ‘ਤੇ ਪੰਜਾਬ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕੁਝ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਦੇ ਸਨ।
ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
24 ਅਪਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਅਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਕ ਹਫਤੇ ਦੇ ਅੰਦਰ ਹੀ ਪੁਲਸ ਨੇ ਇਸ ਗਿਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲਸ ਨੇ ਜਾਲ ਵਿਛਾ ਕੇ 6 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਫੜਨ ‘ਚ ਸਫਲਤਾ ਹਾਸਲ ਕੀਤੀ ਹੈ।