ਚੰਡੀਗੜ੍ਹ, 2 ਜੁਲਾਈ 2023 – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਕਿ, ਪੰਜਾਬ ਨੂੰ ਬਹੁਤ ਜਲਦ ਸਰਪਲੱਸ ਸੂਬਾ ਬਣਾਇਆ ਜਾਵੇਗਾ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ, ਪੰਜਾਬੀਆਂ ਨੂੰ 1 ਜੁਲਾਈ 2022 ਹਮੇਸ਼ਾ ਯਾਦ ਰਹੇਗੀ, ਕਿਉਂਕਿ ਇਸ ਦਿਨ ਸੂਬਾ ਵਾਸੀਆਂ ਨੂੰ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋਈ ਸੀ। ਮਾਨ ਨੇ ਕਿਹਾ ਕਿ, ਹਰ ਮਹੀਨੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। 90 ਫ਼ੀਸਦੀ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਹੋਇਆ ਹੈ।
ਇਸ ਵਾਰ ਨਹਿਰੀ ਪਾਣੀ ਐਨਾ ਹੈ ਕਿ, ਕਿਸਾਨਾਂ ਨੂੰ ਟਿਊਬਵੈੱਲ ਬੰਦ ਕਰਕੇ ਝੋਨਾ ਲਾਉਣਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ, ਇਸ ਵੇਲੇ ਪੰਜਾਬ ਦੇ ਕਿਸਾਨਾਂ ਨੂੰ 10 ਤੋਂ 14 ਘੰਟੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਇਸ ਦੇ ਨਾਲ ਹੀ ਮਾਨ ਨੇ ਵੱਡਾ ਐਲਾਨ ਕੀਤਾ ਕਿ, ਅਸੀਂ ਬਹੁਤ ਜਲਦ ਇੱਕ ਥਰਮਲ ਪਲਾਂਟ ਖ਼ਰੀਦ ਰਹੇ ਹਾਂ। ਮਾਨ ਨੇ ਕਿਹਾ ਕਿ, ਰਣਜੀਤ ਸਾਗਰ ਡੈਮ ਦੇ ਨੇੜੇ ਨਵਾਂ ਡੈਮ ਬਣਾ ਰਹੇ ਹਾਂ।