- ਕਾਰ ‘ਚ ਬਣਾਇਆ ਸੀ ਗੁਪਤ ਥਾਂ
- ਫੜਨ ਵਾਲੀ ਪੁਲਿਸ ਟੀਮ ਨੂੰ ਡੇਢ ਲੱਖ ਦਾ ਇਨਾਮ
ਫਾਜ਼ਿਲਕਾ, 24 ਜੁਲਾਈ 2024 – ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਇਸ ਮਾਮਲੇ ‘ਚ ਪੁਲਸ ਨੇ ਅਫੀਮ ਦੀ ਬਰਾਮਦਗੀ ਦੇ ਨਾਲ ਹੀ ਝਾਰਖੰਡ ‘ਚ ਲੁਕੇ ਮਾਸਟਰ ਮਾਈਂਡ ਨੂੰ ਵੀ ਹਿਰਾਸਤ ‘ਚ ਲਿਆ ਹੈ। ਫਾਜ਼ਿਲਕਾ ਪੁਲਿਸ ਦੀ ਇਸ ਕਾਰਵਾਈ ‘ਤੇ ਪੰਜਾਬ ਦੇ ਡੀਜੀਪੀ ਨੇ ਪੁਲਿਸ ਟੀਮ ਨੂੰ ਡੇਢ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਵੱਲੋਂ ਲਗਾਤਾਰ ਮਿਸ਼ਨ ਨਿਸ਼ਚੈ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਫੜਿਆ ਜਾ ਰਿਹਾ ਹੈ ਅਤੇ ਇਸ ਤਹਿਤ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਰਿਕਵਰੀ ਵੀ ਕੀਤੀ ਜਾ ਰਹੀ ਹੈ ਨੇ 66 ਕਿਲੋ ਅਫੀਮ ਬਰਾਮਦ ਕੀਤੀ ਹੈ, ਜੋ ਕਿ ਸਵਿਫਟ ਕਾਰ ‘ਚ ਕਿਸੇ ਗੁਪਤ ਥਾਂ ‘ਤੇ ਛੁਪਾ ਕੇ ਰੱਖੀ ਜਾ ਰਹੀ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲੀਸ ਨੇ ਝਾਰਖੰਡ ਵਿੱਚ ਲੁਕੇ ਮਾਸਟਰ ਮਾਈਂਡ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫਾਜ਼ਿਲਕਾ ਪੁਲਿਸ ਦੀ ਟੀਮ ਵਲੋਂ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਹੀ ਪੰਜਾਬ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ | ਰੁਪਏ ਦਾ ਨਕਦ ਇਨਾਮ ਦਿੱਤਾ ਹੈ।