6ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ‘ਚ ਨਿਗਲੀ ਜ਼ਹਿਰੀਲੀ ਚੀਜ਼

  • ਪਰਿਵਾਰਕ ਮੈਂਬਰਾਂ ਨੇ ਕੀਤਾ ਸਕੂਲ ਦੇ ਬਾਹਰ ਹੰਗਾਮਾ

ਅੰਮ੍ਰਿਤਸਰ, 7 ਅਪ੍ਰੈਲ 2023 – ਅੰਮ੍ਰਿਤਸਰ ਦੇ ਬਟਾਲਾ ਰੋਡ ਸਥਿਤ ਸ਼੍ਰੀ ਰਾਮ ਆਸ਼ਰਮ ਸਕੂਲ ‘ਚ ਬੀਤੇ ਦਿਨ 6ਵੀਂ ਕਲਾਸ ਦੇ ਵਿਦਿਆਰਥੀ ਅਨੁਰਾਗ ਕੁਮਾਰ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਮਣੇ ਆਇਆ ਹੈ। ਜਿਸਨੂੰ ਐਸਕੋਟ ਹਸਪਤਾਲ ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਅੰਦਰ ਸ਼ੁੱਕਰਵਾਰ ਨੂੰ ਜ਼ਬਰਦਸਤ ਹੰਗਾਮਾ ਕੀਤਾ।

ਪਰਿਵਾਰਕ ਮੈਂਬਰ ਪਰਸ਼ੂਰਾਮ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ 6 ਅਪ੍ਰੈਲ ਨੂੰ ਉਨ੍ਹਾਂ ਦਾ ਬੱਚਾ ਹਰ ਰੋਜ਼ ਦੀ ਤਰ੍ਹਾਂ ਸਵੇਰੇ ਸਕੂਲ ਲਈ ਘਰੋਂ ਨਿਕਲਿਆ ਸੀ 9.30 ਤੋਂ 10 ਵਜੇ ਦੇ ਕਰੀਬ ਸਕੂਲ ਵਿਚੋਂ ਉਨ੍ਹਾਂ ਨੂੰ ਫੋਨ ਆਇਆ ਕਿ ਬੱਚੇ ਦੀ ਹਾਲਤ ਬਹੁਤ ਖਰਾਬ ਹੈ, ਜਿਸ ਤੋਂ ਬਾਅਦ ਉਹ ਤੁਰੰਤ ਸਕੂਲ ਪਹੁੰਚੇ ਬੱਚੇ ਨੂੰ ਬੇਹੋਸ਼ੀ ਦੀ ਹਾਲਤ ਵਿਚ ਐਸਕੋਟ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਵਲੋਂ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਤੇ ਅਨੁਰਾਗ ਨੇ ਦੱਸਿਆ ਕਿ ਕਲਾਸ ਦੇ ਡੈਸਕ ਤੇ ਪਈ ਚੀਜ਼ ਖਾਧੀ ਸੀ ਇਸ ਤੋਂ ਬਾਅਦ ਉਸਦੀ ਹਾਲਤ ਗੰਭੀਰ ਹੋ ਗਈ।

ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੱਚੇ ਨੂੰ ਸਕੂਲ ਵਿਚ ਕਿਸੇ ਸ਼ਰਾਰਤੀ ਨੇ ਜ਼ਹਿਰੀਲੀ ਚੀਜ਼ ਦੇ ਦਿੱਤੀ ਹੈ ਜਿਸ ਕਾਰਨ ਉਸਦੀ ਹਾਲਤ ਖਰਾਬ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬੱਚੇ ਦੀ ਹਾਲਤ ਗੰਭੀਰ ਹੋਣ ਦੇ ਨਾਲ ਨਾਲ ਸਕੂਲ ਪ੍ਰਬੰਧਕ ਵਲੋਂ ਪਰਿਵਾਰਕ ਮੈਂਬਰਾਂ ਦੇ ਨਾਲ ਕਿਸੇ ਵੀ ਤਰਾਂ ਹਮਦਰਦੀ ਨਹੀਂ ਜਤਾਈ ਗਈ ਹੈ। ਇੱਥੋਂ ਤਕ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਸਕੂਲ ਪ੍ਰਬੰਧਕ ਟਾਲ-ਮਟੋਲ ਦੀ ਨੀਤੀ ਅਪਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਵੀ ਸੂਚਨਾ ਦਿੱਤੀ ਹੈ ਅਤੇ ਸਕੂਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਦੋਂ ਸਕੂਲ ਪ੍ਰਿੰਸੀਪਲ ਨੀਤੂ ਸ਼ਰਮਾ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਵਿਦਿਆਰਥੀ ਹਰ ਰੋਜ਼ ਦੀ ਤਰ੍ਹਾਂ ਸਵੇਰੇ ਸਕੂਲ ਆਇਆ ਸੀ ਤੇ ਕਲਾਸ ਵਿਚ ਦੂਸਰੇ ਪੀਰੀਅਡ ‘ਚ ਉਸਦੀ ਹਾਲਤ ਖਰਾਬ ਹੋ ਗਈ ਸੀ ਇਸ ਤੋਂ ਬਾਅਦ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਸੀ।

ਪਰਿਵਾਰਕ ਮੈਂਬਰਾਂ ਵਲੋਂ ਕੀਤੇ ਗਏ ਹੰਗਾਮੇ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਏਐਸਆਈ ਨਵਤੇਜ ਸਿੰਘ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

1994 ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਕਿ ਇੱਕ ਸਾਲ ਵਿੱਚ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ – ਹਰਚੰਦ ਸਿੰਘ ਬਰਸਟ