ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ 7 ਪੁਲਿਸ ਅਧਿਕਾਰੀ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

  • ਸਨਮਾਨ ਲੈਣ ਵਾਲਿਆਂ ਵਿਚ ਐਸ.ਐਸ.ਪੀ. ਡਾ.ਸਿਮਰਤ ਕੌਰ ਤੇ ਸੀ.ਆਈ.ਏ. ਸਟਾਫ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਸ਼ਾਮਿਲ
  • ਅਜਿਹੇ ਸਨਮਾਨ ਪੁਲਿਸ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵਿੱਚ ਹੋਰ ਵਧੇਰੇ ਇਮਾਨਦਾਰੀ, ਵਫ਼ਾਦਾਰੀ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ – ਐਸ.ਐਸ.ਪੀ.ਡਾ.ਸਿਮਰਤ ਕੌਰ

ਮਲੇਰਕੋਟਲਾ, 5 ਜੂਨ 2024, – ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ ਸੱਤ ਪੁਲਿਸ ਅਧਿਕਾਰੀਆਂ ਨੂੰ ਮਿਸ਼ਾਲੀ ਪੁਲਿਸ ਸੇਵਾਵਾਂ ਬਦਲੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਡੀ.ਜੀ.ਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਮਾਣਮੱਤਾ ਸਨਮਾਨ ਦਿੱਤਾ ਗਿਆ ਹੈ ਉਨ੍ਹਾਂ ਵਿਚ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ ਤੋਂ ਇਲਾਵਾ ਸੀ.ਆਈ.ਏ. ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਸਬ ਇੰਸਪੈਕਟਰ ਰਾਜਵੰਤ ਕੁਮਾਰ, ਹੌਲਦਾਰ ਪ੍ਰਭਜੋਤ ਸਿੰਘ, ਸੀਨੀ. ਸਿਪਾਹੀ ਹਰਸਿਮਰਨਜੀਤ ਸਿੰਘ, ਸੀਨੀ. ਸਿਪਾਹੀ ਗੁਰਤੇਗ ਸਿੰਘ ਅਤੇ ਸਿਪਾਹੀ ਕਰਮਵੀਰ ਸਿੰਘ ਸ਼ਾਮਿਲ ਹਨ।

ਜ਼ਿਲ੍ਹੇ ਅੰਦਰ ਨਸ਼ਿਆਂ, ਨਸ਼ਾ ਤਸਕਰਾਂ, ਗੁੰਡਾਗਰਦੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੂਰੀ ਸ਼ਿੱਦਤ ਅਤੇ ਵਫ਼ਾਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਇਨ੍ਹਾਂ ਅਧਿਕਾਰੀਆਂ ਨੂੰ ਅੱਜ ਜ਼ਿਲ੍ਹਾ ਪੁਲਿਸ ਸਦਰ ਦਫ਼ਤਰ ਵਿਖੇ ਡੀ.ਜੀ.ਪੀ. ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕਰਦਿਆਂ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵਿੱਚ ਹੋਰ ਵਧੇਰੇ ਇਮਾਨਦਾਰੀ, ਵਫ਼ਾਦਾਰੀ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਉੱਚ ਪੱਧਰੀ ਟੀਮ ਨਾਲ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ

ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ CISF ਮਹਿਲਾ ਜਵਾਨ ਨੇ ਮਾਰਿਆ ਥੱਪੜ