ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਲੋਂ ਫਿਰੋਜ਼ਪੁਰ ਤੋਂ ਕਰੀਬ 77 ਕਿਲੋ ਹੈਰੋਇਨ ਬਰਾਮਦ

  • 4 ਨਸ਼ਾ ਤਸਕਰ ਕਾਬੂ, 3 ਪਿਸਤੌਲ ਵੀ ਕੀਤੇ ਬਰਾਮਦ

ਫਿਰੋਜ਼ਪੁਰ, 6 ਅਗਸਤ 2023 – ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਪਹੁੰਚਾਉਣ ਵਾਲੇ ਸਨ।

ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਅਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਕੇ ‘ਤੇ ਕਾਗਜ਼ ਮੰਗਣ ‘ਤੇ 2 ਜਾਣਿਆ ਨੇ ਕੀਤੀ ਪੁਲਿਸ ਮੁਲਾਜ਼ਮ ਦੀ ਕੁੱਟਮਾ+ਰ

ਸ੍ਰੀ ਹਰਿਮੰਦਰ ਸਾਹਿਬ ਪਹੁੰਚੇ NIA ਚੀਫ ਦਿਨਕਰ ਗੁਪਤਾ, ਕਿਹਾ- ਗੁਰੂਆਂ ਦਾ ਆਸ਼ੀਰਵਾਦ ਲੈਣ ਆਇਆ ਹਾਂ