ਚੰਡੀਗੜ੍ਹ, 3 ਜੁਲਾਈ 2025 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵੀਰਵਾਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ। ਇਸ ਸਮੇਂ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਸਕਦੇ ਹਨ।
ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀਰਵਾਰ ਦੁਪਹਿਰ ਨੂੰ ਪੰਜਾਬ ਰਾਜ ਭਵਨ ਵਿਚ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।
ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਹੁੰ ਚੁੱਕ ਸਮਾਗਮ ਦੀ ਇਜਾਜ਼ਤ ਰਾਜ ਭਵਨ ਤੋਂ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।

ਇਹ ਲਗਭਗ ਤੈਅ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੂੰ ਰਿਹਾਇਸ਼ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਸਰਕਾਰ ਮੰਤਰੀ ਮੰਡਲ ਵਿੱਚ ਹੋਰ ਨਵੇਂ ਆਗੂਆਂ ਨੂੰ ਸ਼ਾਮਲ ਕਰੇਗੀ ਜਾਂ ਨਹੀਂ। ਪੰਜਾਬ ਵਿੱਚ ਮੁੱਖ ਮੰਤਰੀ ਸਮੇਤ ਕੈਬਨਿਟ ਵਿੱਚ 18 ਮੰਤਰੀ ਹੋ ਸਕਦੇ ਹਨ।
ਵਿਧਾਇਕ ਚੁਣੇ ਜਾਣ ਤੋਂ ਪਹਿਲਾਂ ਹੀ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ਕਿਉਂਕਿ, ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਰੋੜਾ ਦੇ ਚੋਣ ਪ੍ਰਚਾਰ ਦੌਰਾਨ ਐਲਾਨ ਕੀਤਾ ਸੀ ਕਿ ਜੇਕਰ ਲੋਕ ਉਨ੍ਹਾਂ ਨੂੰ ਵਿਧਾਇਕ ਬਣਾਉਂਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਮੰਤਰੀ ਬਣਾਵਾਂਗੇ।
ਇਸ ਤੋਂ ਪਹਿਲਾਂ 1 ਜੁਲਾਈ ਨੂੰ ਅਰੋੜਾ ਨੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਸਮਾਰੋਹ ਪਹਿਲਾਂ ਵੀ ਹੋ ਸਕਦਾ ਸੀ, ਪਰ ਉਸ ਸਮੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਉਦੈਪੁਰ ਦੇ ਦੌਰੇ ‘ਤੇ ਸਨ। ਹੁਣ ਉਹ ਚੰਡੀਗੜ੍ਹ ਆ ਗਏ ਹਨ। ਇਸ ਤੋਂ ਬਾਅਦ, ਸਹੁੰ ਚੁੱਕ ਸਮਾਗਮ ਅੱਜ ਵੀਰਵਾਰ ਨੂੰ ਦੁਪਹਿਰ 1 ਵਜੇ ਹੋਣ ਵਾਲਾ ਹੈ।
