ਪੰਜਾਬ ਪੁਲਿਸ ਵੱਲੋਂ 8 ਅਸਲਾ ਤਸਕਰ ਗ੍ਰਿਫਤਾਰ: ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਚਲਾ ਰਹੇ ਸਨ ਰੈਕੇਟ

ਅੰਮ੍ਰਿਤਸਰ, 10 ਜੁਲਾਈ 2024 – ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਵਾ ਕੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲੀਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਨੂੰ ਵਧਾਈ ਦਿੱਤੀ ਹੈ। ਪੁਲੀਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਸ ਨੇ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਅੰਮ੍ਰਿਤਸਰ ਪੁਲੀਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਬੈਰੀਕੇਡਿੰਗ ਹਟਾਉਣ ਲਈ ਕਿਹਾ, ਸ਼ੰਭੂ ਬਾਰਡਰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਕੀਤੇ ਹੁਕਮ

ਅਜੀਬੋ-ਗਰੀਬ ਮਾਮਲਾ: ਇੱਕ ਵਿਅਕਤੀ ਨੂੰ ਸੱਪ ਨੇ ਡੰਗਿਆ, ਸੱਪ ਦੀ ਹੋਈ ਮੌਤ