ਚੰਡੀਗੜ੍ਹ ‘ਚ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚਿਆਂ ‘ਤੇ ਡਿੱਗਿਆ ਦਰੱਖਤ, 1 ਬੱਚੇ ਦੀ ਮੌਤ, 13 ਜ਼ਖ਼ਮੀ

  • ਜ਼ਖ਼ਮੀ ਬੱਚਿਆਂ ਨੂੰ ਚੰਡੀਗੜ੍ਹ ਦੇ ਜੀਐਮਐਸਐਚ-16 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ

ਚੰਡੀਗੜ੍ਹ, 8 ਜੁਲਾਈ 2022 – ਚੰਡੀਗੜ੍ਹ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਸਵੇਰੇ ਇੱਕ ਵੱਡਾ ਦਰੱਖਤ ਡਿੱਗ ਪਿਆ। ਦਰੱਖਤ ਡਿੱਗਣ ਨਾਲ ਕਈ ਬੱਚੇ ਇਸ ਦੀ ਲਪੇਟ ‘ਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ 13 ਸਕੂਲੀ ਬੱਚੇ ਜ਼ਖਮੀ ਹੋਏ ਹਨ। ਜਦੋਂ ਕੇ 1 ਬੱਚੇ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਗਏ। ਮਾਪੇ ਗੇਟ ‘ਤੇ ਹੰਗਾਮਾ ਕਰ ਰਹੇ ਹਨ। ਦੱਸ ਦੇਈਏ ਕਿ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ 1 ਜੁਲਾਈ ਤੋਂ ਸਕੂਲ ਫਿਰ ਤੋਂ ਸ਼ੁਰੂ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 3 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ GMSH-16 ਵਿਖੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਧਿਰਾਂ ‘ਚ ਹੋਈ ਲੜਾਈ ‘ਚ ਦੋ ਨੌਜਵਾਨਾਂ ਦੇ ਦਾਤਰਾਂ ਨਾਲ ਸਿਰ ਪਾੜੇ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਸਰਕਾਰ ਬਣਾ ਰਹੀ ਹੈ ਸਲਾਹਕਾਰ ਕਮੇਟੀ: ਲੋਕ ਮੁੱਦਿਆਂ ‘ਤੇ ਦੇਵੇਗੀ ਸਲਾਹ