ਆਮ ਆਦਮੀ ਪਾਰਟੀ ਨੇ ਪੰਜਾਬ ਲਈ ਬੁਲਾਰਿਆਂ ਦਾ ਐਲਾਨ ਕੀਤਾ

ਆਮ ਆਦਮੀ ਪਾਰਟੀ ਨੇ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ

  • ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਬਣਾਇਆ ਸੀਨੀਅਰ ਬੁਲਾਰਾ
  • ਵਿਧਾਇਕ ਸ਼ੈਰੀ ਕਲਸੀ, ਜੀਵਨ ਜੋਤ ਕੌਰ, ਅੰਮ੍ਰਿਤਪਾਲ ਸੁਖਾਨੰਦ ਅਤੇ ਗੈਰੀ ਵਡਿੰਗ ਸਮੇਤ 21 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ, 24 ਅਗਸਤ 2024 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਬੁਲਾਰਾ ਬਣਾਇਆ ਗਿਆ ਹੈ।

ਜਦੋਂ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜੀਵਨ ਜੋਤ ਕੌਰ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੈਰੀ ਵੜਿੰਗ, ਮਨਜਿੰਦਰ ਸਿੰਘ ਲਾਲਪੁਰਾ, ਅਜੀਤਪਾਲ ਸਿੰਘ ਕੋਹਲੀ, ਦਿਨੇਸ਼ ਚੱਢਾ, ਨਰਿੰਦਰ ਕੌਰ ਭਾਰਜ, ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਅਮਨਦੀਪ ਕੌਰ ਨੂੰ ਬੁਲਾਰਾ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ‘ਆਪ’ ਆਗੂ ਜਗਤਾਰ ਸਿੰਘ ਸੰਘੇੜਾ, ਸੰਨੀ ਆਹਲੂਵਾਲੀਆ, ਸ਼ਮਿੰਦਰ ਸਿੰਘ ਖਿੰਡਾ, ਰਣਜੋਧ ਸਿੰਘ ਹਡਾਨਾ, ਗੋਵਿੰਦਰ ਮਿੱਤਲ, ਹਰਸਿਮਰਨ ਸਿੰਘ ਭੁਲੱਥ, ਸਾਕਿਬ ਅਲੀ ਰਾਜਾ, ਸ਼ਸ਼ੀ ਵੀਰ ਸ਼ਰਮਾ, ਹਰਜੀ ਮਾਨ, ਵਿਕਰਮਜੀਤ ਪਾਸੀ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਵੀ ਬੁਲਾਰਾ ਬਣਾਇਆ ਗਿਆ ਹੈ |

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ਵਿੱਚ 20 ਸਾਲ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਚਾਇਤਾਂ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਰੀਵਿਓ ਮੀਟਿੰਗ