‘ਆਪ’ ਨੇ ਫੇਕ ਨਿਊਜ਼ ਫੈਲਾਉਣ ਦੇ ਦੋਸ਼ ‘ਚ ਸਿਰਸਾ ਖਿਲਾਫ ਸ਼ਿਕਾਇਤ ਦਰਜ ਕਰਵਾਈ

… ‘ਆਪ’ ਨੇ ਭਾਜਪਾ ਨੇਤਾ ਸਿਰਸਾ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ‘ਚ ਕਿਹਾ ਰਾਜਨੀਤਕ ਸਾਜ਼ਿਸ਼ ਤਹਿਤ ਜਾਣਬੁੱਝ ਕੇ ਫੈਲਾਈ ਝੂਠੀ ਖ਼ਬਰ

ਚੰਡੀਗੜ੍ਹ, 13 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਨੇ ਝੂਠੀ ਖ਼ਬਰ ਫੈਲਾਉਣ ਦੇ ਦੋਸ਼ ‘ਚ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਚੋਣ ਕਮਿਸ਼ਨ ਅਤੇ ਮੁਹਾਲੀ ਪੁਲੀਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਮਨਜਿੰਦਰ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਕ ਫਰਜ਼ੀ ਖਬਰ ਸ਼ੇਅਰ ਕੀਤੀ ਸੀ, ਜਿਸ ‘ਚ ਲਿਖਿਆ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵਲੋਂ 10 ਸਾਲ ਤੋਂ ਪੁਰਾਣੇ ਵਾਹਨ ਚਲਾਉਣ ਦੀ ਇਜਾਜ਼ਤ ਖਤਮ ਕਰ ਦਿੱਤੀ ਜਾਵੇਗੀ। ‘ਆਪ’ ਨੇ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਮਨਘੜਤ ਗੱਲਾਂ ਹਨ। ਇਹ ਖਬਰ ਆਮ ਆਦਮੀ ਪਾਰਟੀ ਖਿਲਾਫ ਮਾੜੇ ਇਰਾਦੇ ਤਹਿਤ ਸਾਂਝੀ ਕੀਤੀ ਗਈ ਹੈ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਮਨਜਿੰਦਰ ਸਿਰਸਾ ਨੂੰ ਉਕਤ ਸਮੱਗਰੀ ਨੂੰ ਆਪਣੇ ਟਵਿੱਟਰ ਹੈਂਡਲ ਤੋਂ ਹਟਾਉਣ ਅਤੇ ਮੁਆਫੀ ਮੰਗਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਾਰਟੀ ਨੇ ਸਿਰਸਾ ਦੇ ਖ਼ਿਲਾਫ਼ ਇਸ ਲਈ ਐਫਆਈਆਰ ਦਰਜ ਕਰਵਾਈ ਗਈ ਹੈ ਕਿਉਂਕਿ ਅਜਿਹੀ ਭੜਕਾਊ ਅਤੇ ਗਲਤ ਜਾਣਕਾਰੀ ਨੂੰ ਜੇਕਰ ਇਸਤਰ੍ਹਾਂ ਹੀ ਬੇਕਾਬੂ ਛੱਡ ਦਿੱਤਾ ਗਿਆ ਤਾਂ ਇਸਦੇ ਗੰਭੀਰ ਨਤੀਜੇ ਹੋ ਸਕਦੇ ਹਨ।

ਧਿਆਨ ਦੇਣ ਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲਗਾਤਾਰ ਮਜ਼ਬੂਤ ​​ਹੁੰਦੀ ਜਾ ਰਹੀ ਹੈ। ਪੰਜਾਬ ਦੇ ਲੋਕ ‘ਆਪ’ ਨੂੰ ਬਹੁਤ ਪਸੰਦ ਕਰ ਰਹੇ ਹਨ। ਵਿਰੋਧੀ ਪਾਰਟੀਆਂ ਵੀ ‘ਆਪ’ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਠੋਸ ਕਾਰਨ ਨਹੀਂ ਲੱਭ ਪਾ ਰਹੀਆਂ, ਕਿਉਂਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਜ਼ਬਰਦਸਤ ਕੰਮ ਕੀਤਾ ਹੈ। ਇਸੇ ਲਈ ਕੁਝ ਵਿਰੋਧੀ ਸਿਆਸਤਦਾਨ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਪਾਰਟੀ ਖ਼ਿਲਾਫ਼ ਮਨਘੜਤ ਅਤੇ ਫੇਕ ਨਿਊਜ਼ ਦਾ ਇਸਤੇਮਾਲ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਨੀਲ ਜਾਖੜ ਵੱਲੋਂ ਹਿਜਾਬ ਤੇ ਦਸਤਾਰ ਦੀ ਤੁਲਨਾ ਕਰਦਿਆਂ ਦਿੱਤਾ ਬਿਆਨ ਅਤਿਅੰਤ ਨਿੰਦਣਯੋਗ : ਸਿਰਸਾ

ਚੋਣ ਕਮਿਸ਼ਨ ਵਲੋਂ DSP ਮਲੇਰਕੋਟਲਾ ਦਾ ਤਬਾਦਲਾ