ਚੰਡੀਗੜ੍ਹ, 15 ਅਪ੍ਰੈਲ 2022 – ਭਲਕੇ 16 ਅਪ੍ਰੈਲ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਹੋਏ ਨੂੰ ਇੱਕ ਮਹੀਨਾ ਹੋ ਜਾਵੇਗਾ। ਇਸ ਮੌਕੇ ਪੰਜਾਬ ਦੇ CM ਭਗਵੰਤ ਮਾਨ 16 ਅਪ੍ਰੈਲ ਨੂੰ ਪੰਜਾਬ ਦੇ ਲੋਕਾਂ ਲਈ ਕੋਈ ਵੱਡਾ ਐਲਾਨ ਕਰਨਗੇ। ਇਸ ਬਾਰੇ ਉਹਨਾਂ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੀ ਆਏ ਹੁਣ ਆਪ ਦੇ ਟਵਿੱਟਰ ਅਕਾਊਂਟ ‘ਤੇ ਇਸ ਸੰਬੰਧੀ ਇਸ ਵੀਡੀਓ ਵੀ ਪੋਸਟ ਕੀਤਾ ਗਿਆ ਹੈ ਕੇ ਪਾਰਟੀ ਸੱਤਾ ‘ਚ ਇੱਕ ਮਹੀਨਾ ਪੂਰਾ ਹੋਣ ‘ਤੇ ਪੰਜਾਬ ਦੇ ਲੋਕਾਂ ਨੂੰ ਅਹਿਜਤ ਤੋਹਫਾ ਦੇਵੇਗੀ ਕਿ ਹੁਣ ਤੱਕ 70 ਸਾਲਾਂ ‘ਚ ਕਿਸੇ ਵੀ ਪਾਰਟੀ ਵੱਲੋਂ ਅਜਿਹਾ ਕੰਮ ਨਹੀਂ ਕੀਤਾ ਗਿਆ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਇੱਕ ਮਹੀਨੇ ਦੇ ਅੰਦਰ ਸਰਕਾਰ ਨੇ 25 ਹਜ਼ਾਰ ਨੌਕਰੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਐਂਟੀ ਗੈਂਗਸਟਰ ਟਾਸਕਫੋਰਸ, 35000 ਹਾਜ਼ਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੱਡਾ ਅਤੇ ਇਸ ਵਿਧਾਇਕ ਨੂੰ ਇਕ ਹੀ ਪੈਨਸ਼ਨ ਵਰਗੇ ਕਈ ਵੱਡੇ ਫੈਸਲੇ ਲਏ ਹਨ। ਆਪ ਵੱਲੋਂ ਪੋਸਟ ਕੀਤੇ ਗਏ ਵੀਡੀਓ ‘ਚ ਕਿਹਾ ਗਿਆ ਹੈ ਕੇ ‘ਆਪ’ ਸਰਕਾਰ ਪੰਜਾਬ ਵਿੱਚ ਬਦਲਾਅ ਲਈ ਵਚਨਬੱਧ ਹੈ ਅਤੇ 16 ਅਪ੍ਰੈਲ ਨੂੰ ਲੋਕ-ਪੱਖੀ ਫ਼ੈਸਲਾ ਇਤਿਹਾਸਕ ਹੋਵੇਗਾ।