ਕੈਬਨਿਟ ਮੰਤਰੀ ਮੀਤ ਹੇਅਰ ਤੇ ਹੋਰ ‘ਆਪ’ ਆਗੂ ਕਾਂਗਰਸ ਸਰਕਾਰ ਵੇਲੇ ਧਰਨਾ ਲਾਉਣ ‘ਤੇ ਹੋਏ ਕੇਸ ‘ਚੋਂ ਹੋਏ ਬਰੀ

ਬਠਿੰਡਾ, 8 ਜੁਲਾਈ 2022 – ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਲੋਕ ਸਭਾ ਮੈਂਬਰ ਸਾਧੂ ਸਿੰਘ ਦੇ ਨਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੀਲ ਗਰਗ, ‘ਆਪ’ ਆਗੂ ਐਡਵੋਕੇਟ ਨਵਦੀਪ ਸਿੰਘ ਜੀਦਾ ਸਾਰੇ ਜਾਣੇ ਬਠਿੰਡਾ ਦੀ ਅਦਾਲਤ ਵਿੱਚ ਦਾਇਰ ਇੱਕ ਪੁਰਾਣੇ ਕੇਸ ਪੇਸ਼ੀ ਭੁਗਤਾਨ ਆਏ ਸਨ। ਇਨ੍ਹਾਂ ਤੋਂ ਇਲਾਵਾ ਕਾਂਗਰਸੀ ਆਗੂ ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੀ ਪੇਸ਼ੀ ਭੁਗਤਣ ਪਹੁੰਚੀ ਸੀ। ਸੀਜੇਐਮ ਅਦਾਲਤ ਨੇ ਸਾਰੇ ਆਗੂਆਂ ਨੂੰ ਬਰੀ ਕਰ ਕੇ ਰਾਹਤ ਦਿੱਤੀ ਹੈ।

ਮੀਤ ਹੇਅਰ ਨੇ ਕਿਹਾ ਕਿ 24 ਜੂਨ 2019 ਨੂੰ ਕਾਂਗਰਸ ਸਰਕਾਰ ਵੇਲੇ ‘ਆਪ’ ਲੀਡਰਸ਼ਿਪ ਨੇ ਲੋਕ ਹਿੱਤ ਵਿੱਚ ਬਠਿੰਡਾ ਵਿਖੇ ਧਰਨਾ ਦਿੱਤਾ ਸੀ। ਇਸ ਕਾਰਨ ਪੁਲੀਸ ਨੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਆਈਪੀਸੀ ਦੀ ਧਾਰਾ 188 ਤਹਿਤ ਪਰਚਾ ਦਰਜ ਕੀਤਾ ਸੀ, ਜਿਸ ਤਹਿਤ ਅਦਾਲਤ ਵਿੱਚ ਪੇਸ਼ ਹੋਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਸ਼ਾਸਨ ਵਿੱਚ ਕਾਂਗਰਸ ਨੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੁਲੀਸ ਦੀ ਦੁਰਵਰਤੋਂ ਕਰਕੇ ਪਰਚੇ ਦਰਜ ਕਰਨ ਲਈ ਸਿਆਸੀ ਹੱਥਕੰਡੇ ਅਪਣਾਏ ਹਨ। ਇਸ ਕਾਰਨ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਿਆ। ਸੀਜੇਐਮ ਅਦਾਲਤ ਨੇ ਸਾਰੇ ਆਗੂਆਂ ਨੂੰ ਬਰੀ ਕਰ ਦਿੱਤਾ ਹੈ।

ਮੀਤ ਹੇਅਰ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੀ ਸਰਕਾਰ ਦੌਰਾਨ ਹੋਏ ਘਪਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਹੜੀ ਸਰਕਾਰ ਆਪਣੇ ਮੰਤਰੀਆਂ ਨੂੰ ਨਹੀਂ ਬਖਸ਼ਦੀ ਉਹ ਦੂਜਿਆਂ ਨੂੰ ਕਿਵੇਂ ਬਖਸ਼ੇਗੀ। ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਹੋਏ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਮਾਮਲੇ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਬਣਾ ਰਹੀ ਹੈ ਸਲਾਹਕਾਰ ਕਮੇਟੀ: ਲੋਕ ਮੁੱਦਿਆਂ ‘ਤੇ ਦੇਵੇਗੀ ਸਲਾਹ

ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦਾ ਸਿਹਰਾ ਲੈਣ ‘ਤੇ ਹੋਇਆ ਵਿਵਾਦ