ਫਿਰੋਜ਼ਪੁਰ, 16 ਜੁਲਾਈ 2025 – ਫਿਰੋਜ਼ਪੁਰ ਨੇੜੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਾਲ-ਵਾਲ ਬਚਾਅ ਹੋ ਗਿਆ। ਦਰਅਸਲ ਗੋਲਡੀ ਕੰਬੋਜ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਇਜਲਾਸ ਖ਼ਤਮ ਹੋਣ ਤੋਂ ਬਾਅਦ ਗੋਲਡੀ ਕੰਬੋਜ ਆਪਣੇ ਪਰਿਵਾਰ ਸਣੇ ਜਲਾਲਾਬਾਦ ਵਾਪਸ ਜਾ ਰਹੇ ਸਨ।
ਇਸ ਦੌਰਾਨ ਸੜਕ ‘ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਅਚਾਨਕ ਗੱਡੀ ਫਸ ਗਈ ਅਤੇ ਬ੍ਰੇਕਾਂ ਫੇਲ੍ਹ ਹੋ ਗਈਆਂ ਅਤੇ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੀ ਇਕ ਪਾਇਲਟ ਗੱਡੀ ਨਾਲ ਟਕਰਾ ਗਈ ਅਤੇ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ।
ਫਿਲਹਾਲ ਗੋਲਡੀ ਕੰਬੋਜ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਾਲ-ਵਾਲ ਬਚਾਅ ਹੋ ਗਿਆ ਅਤੇ ਸਾਰੇ ਸੁਰੱਖਿਅਤ ਹਨ।

