‘ਆਪ’ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ ED ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 6 ਨਵੰਬਰ 2023 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਿਹਾ ਸੀ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਸੋਮਵਾਰ ਸ਼ਾਮ ਕਰੀਬ 5.30 ਵਜੇ ਈਡੀ ਦੀ ਟੀਮ ਵਿਧਾਇਕ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚੀ ਸੀ।

ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ।

ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਭਾਰੀ ਸੁਰੱਖਿਆ ਵਿਚਕਾਰ ਈਡੀ ਦੇ ਜਲੰਧਰ ਦਫਤਰ ਲਿਆਂਦਾ ਗਿਆ। ਇੱਥੇ ਈਡੀ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਦੂਜੇ ਪਾਸੇ ਵਿਧਾਇਕ ਦੀ ਗ੍ਰਿਫਤਾਰੀ ਦੀ ਖਬਰ ਫੈਲਦੇ ਹੀ ਜਲੰਧਰ ‘ਚ ਈਡੀ ਦਫਤਰ ਦੇ ਬਾਹਰ ‘ਆਪ’ ਵਰਕਰਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।

ਵਿਧਾਇਕ ਜਸਵੰਤ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ ਮਾਜਰਾ ਨੂੰ ਪਹਿਲਾਂ ਈਡੀ ਨੇ ਪੁੱਛਗਿੱਛ ਲਈ ਹੀ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ।

ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ ‘ਚ ਆ ਗਏ ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ – ਰਾਜਪਾਲ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ – ਆਪ

ਆਪ MLA ਜਸਵੰਤ ਸਿੰਘ ਗੱਜਣਮਾਜਰਾ ਦੀ ਵਿਗੜੀ ਸਿਹਤ, PGI ਕਰਵਾਇਆ ਦਾਖ਼ਲ