ਚੰਡੀਗੜ੍ਹ, 31 ਅਗਸਤ 2025 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਵਪਾਰ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਹਨਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਮੰਚ ਤੱਕ ਲਿਆਉਣਾ ਹੈ।
ਇਸ ਮੌਕੇ ‘ਤੇ ਆਪ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਵਪਾਰ ਵਿੰਗ ਪਾਰਟੀ ਅਤੇ ਵਪਾਰੀਆਂ ਦਰਮਿਆਨ ਇੱਕ ਮਜ਼ਬੂਤ ਪੁਲ ਦਾ ਕੰਮ ਕਰੇਗਾ। ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਜ਼ਮੀਨੀ ਪੱਧਰ ‘ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੀ ਪਹਚਾਣ ਕਰਕੇ ਉਨ੍ਹਾਂ ਦੇ ਹੱਲ ਲਈ ਸਰਗਰਮ ਯਤਨ ਕਰਨ। ਦੇਖੋ ਸੂਚੀ….









