‘ਆਪ’ MLA ਦੀ ਪਾਇਲਟ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

  • ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ MLA ਕੁਲਜੀਤ ਰੰਧਾਵਾ ਦਾ ਕਾਫਲਾ
  • ਤੇਜ਼ ਰਫਤਾਰ ਕਾਰ ਨੇ ਪਿੱਛੋਂ ਦੀ ਆ ਕੇ ਮਾਰੀ ਟੱਕਰ, ਮੁਲਜ਼ਮ ਕਾਬੂ
  • MLA ਦਾ ਕਾਫਲਾ ਸ਼ਾਹਬਾਦ ‘ਚ ਇਕ ਹਸਪਤਾਲ ਨੇੜੇ ਰੁਕਿਆ ਸੀ

ਡੇਰਾਬੱਸੀ, 25 ਜੂਨ 2023 – ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇੱਕ ਹੋਰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ 24 ਜੂਨ ਦੀ ਰਾਤ ਕਰੀਬ 10 ਵਜੇ ਸ਼ਾਹਬਾਦ ‘ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ।

ਜਾਣਕਾਰੀ ਮੁਤਾਬਕ ਵਿਧਾਇਕ ਦੇ ਕਾਫਲੇ ਨੂੰ ਇਕ ਹਸਪਤਾਲ ਨੇੜੇ ਰੋਕਿਆ ਗਿਆ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਡਸਟਰ ਕਾਰ ਦੇ ਡਰਾਈਵਰ ਨੇ ਵਿਧਾਇਕ ਦੇ ਕਾਫ਼ਲੇ ਦੀ ਪਾਇਲਟ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਚੰਗੀ ਗੱਲ ਰਹੀ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੁਰੱਖਿਆ ਕਰਮੀਆਂ ਨੇ ਮੌਕੇ ‘ਤੇ ਹੀ ਡਸਟਰ ਗੱਡੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ।

ਹਾਦਸੇ ਦੀ ਸੂਚਨਾ ਮਿਲਣ ‘ਤੇ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੋਵੇਂ ਨੁਕਸਾਨੀਆਂ ਕਾਰਾਂ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤ ‘ਆਪ’ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਪੁਲੀਸ ਨੂੰ ਦਿੱਤੀ ਗਈ ਸੀ ਜਾਂ ਉਨ੍ਹਾਂ ਦੇ ਕਾਫ਼ਲੇ ਦੇ ਕਿਸੇ ਮੁਲਾਜ਼ਮ ਵੱਲੋਂ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ 2 ਸਾਲ ਤੱਕ ਬਣਾਉਦਾ ਰਿਹਾ ਸੰਬੰਧ, ਹੋਈ ਗਰਭਵਤੀ ਤਾਂ ਛੱਡ ਕੇ ਭੱਜਿਆ

ਪੱਛਮੀ ਬੰਗਾਲ ‘ਚ ਦੋ ਮਾਲਗੱਡੀਆਂ ਦੀ ਟੱਕਰ, ਕਰੀਬ 12 ਡੱਬੇ ਪਟੜੀ ਤੋਂ ਉਤਰੇ