ਗੁਰਦਾਸਪੁਰ, 23 ਜੁਲਾਈ 2025 – ਦੀਨਾਨਗਰ ਦੇ ਬਾਈਪਾਸ ਨੇੜੇ ਪੈਂਦੇ ਇੱਕ ਪਿੰਡ ‘ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਹਾਦਸੇ ਸਮੇਂ ਬੱਸ ‘ਚ ਛੋਟੇ-ਛੋਟੇ ਬੱਚੇ ਸਵਾਰ ਸਨ। ਬੱਸ ਪ੍ਰਾਈਵੇਟ ਸਕੂਲ ਗਰੀਨਲੈਂਡ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ।
ਬੱਸ ਪਲਟਣ ਦੀ ਖਬਰ ਸੁਣਦੇ ਹੀ ਬੱਚਿਆਂ ਦੇ ਮਾਪੇ ਤਰੁੰਤ ਘਟਨਾ ਵਾਲੀ ਜਗ੍ਹਾ ਤੇ ਪਹੁੰਚ ਆਪਣੇ ਆਪਣੇ ਬੱਚਿਆਂ ਦਾ ਹਾਲ ਚਾਲ ਜਾਣਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਬੱਸ ‘ਚ ਸਕੂਲੀ ਬੱਚੇ ਸਵਾਰ ਸਨ, ਪਰ ਅਚਾਨਕ ਹੀ ਬੱਸ ਪਲਟ ਗਈ ਅਤੇ ਲੋਕਾਂ ਵੱਲੋਂ ਬੱਚਿਆਂ ਨੂੰ ਬਾਹਰ ਕੱਢਿਆ ਗਿਆ।
ਉੱਧਰ ਜਦੋਂ ਹੀ ਸਕੂਲ ਬੱਸ ਪਲਟਣ ਬਾਰੇ ਸਕੂਲ ਦੀ ਪ੍ਰਿੰਸੀਪਲ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਘਟਨਾ ਵਾਲੀ ਜਗ੍ਹਾ ਤੇ ਪਹੁੰਚ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਖਰਾਬ ਸੀ ਅਤੇ ਰਸਤਾ ਛੋਟਾ ਹੋਣ ਕਰਕੇ ਬੱਸ ਪਲਟੀ ਹੈ। ਉਨਾਂ ਦਾਅਵਾ ਕੀਤਾ ਕਿ ਸਕੂਲ ਦੇ ਬੱਚੇ ਬਿਲਕੁਲ ਠੀਕ ਠਾਕ ਹਨ।

