ਹੁਸ਼ਿਆਰਪੁਰ, 29 ਜੁਲਾਈ 2022 – ਹੁਸ਼ਿਆਰਪੁਰ ਦੇ ਦਸੂਹਾ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਨਾਲ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ। ਇਸ ਹਾਦਸੇ ‘ਚ ਚ 13 ਬੱਚੇ ਜ਼ਖ਼ਮੀ ਹੋ ਗਏ ਹਨ। ਹੱਸਦੇ ਤੋਂ ਬਾਅਦ ਬੱਚਿਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਬੱਸ ਦੇ ਸੁਪਰਵਾਈਜ਼ਰ ਅਤੇ ਦੋ ਬੱਚਿਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਅੱਜ ਸਵੇਰੇ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਜੋ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ, ਜਦੋਂ ਬੱਸ ਕੌਮੀ ਰਾਜਮਾਰਗ ਤੇ ਰਿਲਾਇੰਸ ਪੰਪ ਦੇ ਨੇੜੇ ਪਹੁੰਚੀ ਤਾਂ ਅਚਾਨਕ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਮੁਤਾਬਿਕ ਸਕੂਲ ਬੱਸ ਨੂੰ ਪਿੱਛਿਓਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰੀ ਹੈ। ਹਾਦਸੇ ‘ਚ ਸਕੂਲੀ ਤਿੰਨ ਵਿਦਿਆਰਥੀਆਂ ਦੇ ਹਲਕੀਆਂ ਫੁਲਕੀਆਂ ਹੀ ਸੱਟਾਂ ਲੱਗੀਆਂ ਹਨ ਅਤੇ ਬੱਸ ਦਾ ਕੰਡਕਟਰ ਗੰਭੀਰ ਜ਼ਖ਼ਮੀ ਹੋਇਆ ਹੈ।

