ਬਹਿਬਲ ਕਲਾਂ, 4 ਮਾਰਚ 2024 – ਬਹਿਬਲ ਕਲਾਂ ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਜੰਗ ਲੜਨ ਵਾਲੇ ਸੁਖਰਾਜ ਸਿੰਘ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਉਨ੍ਹਾਂ ਨੂੰ ਗੋਲੀ ਲੱਗ ਗਈ ਸੀ। ਇਸ ਹਾਦਸੇ ਦੌਰਾਨ ਉਹ ਵਾਲ-ਵਾਲ ਬਚ ਗਏ ਅਤੇ ਗੋਲੀ ਉਨ੍ਹਾਂ ਦੀ ਬਾਂਹ ‘ਤੇ ਲੱਗੀ। ਇਹ ਗੋਲੀ ਉਨ੍ਹਾਂ ਦੇ ਖੁਦ ਦੇ ਲਾਇਸੈਂਸੀ ਰਿਵਾਲਵਰ ‘ਚੋਂ ਹੀ ਉਨ੍ਹਾਂ ਨੂੰ ਲੱਗੀ ਹੈ। ਜਦੋਂ ਉਹ ਆਪਣੇ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਤਾਂ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਾਲ 2015 ‘ਚ ਬਹਿਬਲ ਕਲਾਂ ਵਿਖੇ ਹੋਈ ਬੇਅਦਬੀ ਮਾਮਲੇ ‘ਚ ਗੁਰਮੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ 2 ਸਿੱਖ ਸ਼ਹੀਦ ਹੋਏ ਸਨ। ਸੁਖਰਾਜ ਸਿੰਘ ਉਨ੍ਹਾਂ ‘ਚੋਂ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ, ਜਿਸ ਨੇ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦੀ ਮੰਗ ਕਰਦੇ ਹੋਏ ਬਹਿਬਲ ਕਲਾਂ ਇਨਸਾਫ਼ ਮੋਰਚਾ ਸ਼ੁਰੂ ਕੀਤਾ ਹੋਇਆ ਹੈ।