ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ‘ਤੇ ਵੱਡੀ ਕਾਰਵਾਈ, ਹੋਇਆ ਤਬਾਦਲਾ

ਚੰਡੀਗੜ੍ਹ, 3 ਜੁਲਾਈ 2024 – ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ. ਮੁਲਾਜ਼ਮ ਕੁਲਵਿੰਦਰ ਕੌਰ ‘ਤੇ ਵੱਡੀ ਕਾਰਵਾਈ ਕਰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਕੁਲਵਿੰਦਰ ਕੌਰ ਦਾ ਤਬਾਦਲਾ ਹੁਣ ਬੈਂਗਲੁਰੂ ਵਿਚ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ CISF ਮੁਲਾਜ਼ਮ ਕੁਲਵਿੰਦਰ ਕੌਰ ਨੇ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ MP ਕੰਗਨਾ ਰਣੌਤ ਦੇ ਥੱਪੜ ਮਾਰਿਆ ਸੀ। ਏਸ ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਤੇ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ SIT ਵੀ ਬਣਾਈ ਗਈ ਸੀ।

ਇਸ ਸਭ ਤੋਂ ਬਾਅਦ ਇਹ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ ਜਿਸਦੇ ਚੱਲਦਿਆਂ CISF ਮੁਲਾਜ਼ਮ ਕੁਲਵਿੰਦਰ ਕੌਰ ਦੀ ਬਦਲੀ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਦਲ ਬਦਲੂ ਕਿਸੇ ਦੇ ਮਿੱਤ ਨਹੀਂ ਹੁੰਦੇ – ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਨਸੀਹਤ