ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ 2024 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਐਸ.ਸੀ.ਐਫ. ਨੰਬਰ 45, ਪਹਿਲੀ ਮੰਜ਼ਿਲ, ਫੇਜ਼ 9 ਮੋਹਾਲੀ ਦੇ ਮਾਲਕ ਸ੍ਰੀ ਭਜਨ ਸਿੰਘ (ਡਾਇਰੈਕਟਰ) ਪੁੱਤਰ ਸ੍ਰੀ ਦਲੀਪ ਸਿੰਘ ਵਾਸੀ ਪਿੰਡ-ਜੱਸੜ, ਡਾਕਘਰ-ਘਵੱਦੀ, ਤਹਿਸੀਲ-ਜਗਰਾਓਂ, ਜ਼ਿਲ੍ਹਾ ਲੁਧਿਆਣਾ ਅਤੇ ਸ੍ਰੀ ਸੁਖਦੇਵ ਸਿਘ (ਡਾਇਰੈਕਟਰ) ਪੁੱਤਰ ਸ੍ਰੀ ਭਗਤ ਸਿੰਘ ਵਾਸੀ ਕਿਸ਼ਨਪੁਰਾ ਰੋਡ ਨਾਨਕਿਆਣਾ ਰੋਡ, ਸੰਗਰੂਰ, ਤਹਿਸੀਲ ਵਾ:ਜ਼ਿਲ੍ਹਾ ਸੰਗਰੂਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29 ਜਨਵਰੀ 2025 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 375/ਆਈ.ਸੀ. ਮਿਤੀ 30 ਜਨਵਰੀ 2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੋਹਾਲੀ ਦਾ ਅਚਨਚੇਤੀ ਦੌਰਾ

ਕਿਸਾਨਾਂ ਨੂੰ ਫ਼ਲਾਂ ਅਤੇ ਸਬਜੀਆਂ ਦਾ ਸਹੀ ਮੁੱਲ ਦਵਾਉਣ ਲਈ ਹਰਚੰਦ ਬਰਸਟ ਨੇ ਆਨਲਾਈਨ ਪਲੇਟਫਾਰਮ ਕੀਤਾ ਲਾਂਚ