ਏ.ਡੀ.ਸੀ. ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਪ੍ਰੈਲ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਐਸ.ਸੀ.ਐਫ. ਨੰਬਰ 8, ਤੀਜੀ ਮੰਜਿਲ, ਫੇਜ-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਵਿੱਚ ਸ੍ਰੀ ਗੌਰਵ ਤਲਵਾਰ ਪੁੱਤਰ ਸ੍ਰੀ ਸੁਰੇਸ਼ ਕੁਮਾਰ ਵਾਸੀ ਮਕਾਨ ਨੰਬਰ 5822-ਬੀ., ਸੈਕਟਰ-38-ਵੈਸਟ, ਚੰਡੀਗੜ੍ਹ ਯੂ.ਟੀ., ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ:441 /ਆਈ.ਸੀ. ਮਿਤੀ 03.06.2021 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 02-06– 2026 ਤੱਕ ਹੈ।

ਫਰਮ ਖਿਲਾਫ ਜਸਦੀਪ ਕੌਰ ਪਤਨੀ ਸ੍ਰੀ ਲਵਜੀਤ ਸਿੰਘ ਵੱਲੋਂ ਪੇਸ਼ ਕੀਤੀ ਗਈ ਸ਼ਿਕਾਇਤ ਸਮੇਤ ਸਹਿ ਦਸਤਾਵੇਜ਼ ਪੇਸ਼ ਕੀਤੇ ਗਏ ਸੀ। ਫਰਮ ਵੱਲੋਂ ਮਹੀਨਾਵਾਰ ਕਲਾਇੰਟਾਂ ਸਬੰਧੀ ਪੇਸ਼ ਕੀਤੀ ਸੂਚਨਾ ਮੁਤਾਬਿਕ ਪ੍ਰਾਪਤ ਕੀਤੀ ਗਈ ਫੀਸ ਜੋ ਕਿ ਸ਼ਿਕਾਇਤ ਵਿੱਚ ਦਰਸਾਈ ਗਈ ਫੀਸ ਨਾਲ ਮੇਲ ਨਹੀਂ ਖਾਂਦੀ। ਜਿਸ ਕਰਕੇ ਫਰਮ ਵੱਲੋਂ ਗਲਤ ਸੂਚਨਾ ਇਸ ਦਫਤਰ ਵਿੱਚ ਪੇਸ਼ ਕੀਤੀ ਜਾ ਰਹੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਕਈ ਨੋਟਿਸ ਜਾਰੀ ਕੀਤੇ ਗਏ। ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ, ਜੋ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਦੇ ਸੈਕਸ਼ਨ 6(1)(ਈ) ਦੀ ਉਲੰਘਣਾ ਹੈ। ਇਸ ਤੋਂ ਪਹਿਲਾਂ ਵੀ ਫਰਮ ਨੂੰ ਭਵਿੱਖ ਵਿੱਚ ਕਿਸੇ ਵੀ ਸਿਕਾਇਤ ਦਾ ਮੌਕਾ ਨਾ ਦੇਣ ਸਬੰਧੀ ਤਾੜਨਾ ਕੀਤੀ ਗਈ ਸੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਨੂੰ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਅਤੇ ਛਿਮਾਹੀ ਰਿਪੋਰਟ ਸਰਕਾਰ ਨੂੰ ਭੇਜਣ ਲਈ ਹਦਾਇਤ ਕੀਤੀ ਗਈ ਸੀ। ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਨੀ ਪਾਸ ਵੈਲਿਡ ਲਾਇਸੰਸ ਹੈ ਅਤੇ ਫਾਇਰ ਐਨ.ਓ.ਸੀ. ਹੋਣ ਬਾਰੇ ਜ਼ਿਕਰ ਕੀਤਾ ਗਿਆ, ਪ੍ਰੰਤੂ ਕੋਈ ਦਸਤਾਵੇਜ ਪੇਸ਼ ਨਹੀਂ ਕੀਤਾ ਗਿਆ। ਜਿਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਨਾਇਬ ਤਹਿਸੀਲਦਾਰ, ਜੀਰਕਪੁਰ ਵੱਲੋਂ ਉੱਤਰਵਾਦੀ ਨੂੰ ਤਾਮੀਲ ਕਰਵਾਇਆ ਗਿਆ। ਦਫਤਰੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪ੍ਰੰਤੂ ਅਜੇ ਤੱਕ ਫਰਮ ਵੱਲੋਂ ਕੋਈ ਸੂਚਨਾ / ਜਵਾਬ ਨਹੀਂ ਭੇਜਿਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)( e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰਬਰ 441 /ਆਈ.ਸੀ. ਮਿਤੀ 03.06.2021 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਲਾਈ ਫਟਕਾਰ, ਜਾਣੋ ਕੀ ਹੈ ਪੂਰਾ ਮਾਮਲਾ

ਵੱਡੀ ਖ਼ਬਰ: ਪੰਜਾਬ ਦੇ ਵਿਜੀਲੈਂਸ ਚੀਫ ਸਮੇਤ ਦੋ ਹੋਰ ਅਫਸਰ ਸਸਪੈਂਡ