- ਪ੍ਰਸ਼ਾਸਨ ਨੇ ਸੇਵਾਮੁਕਤ ਪਟਵਾਰੀਆਂ ਨਾਲ 80 ਨਵੇਂ ਸਿਖਿਆਰਥੀ ਪਟਵਾਰੀ ਕੀਤੇ ਅਟੈਚ – ਡੀਸੀ ਵਿਸ਼ੇਸ਼ ਸਾਰੰਗਲ
ਜਲੰਧਰ, 8 ਸਤੰਬਰ 2023 – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ 17 ਪਟਵਾਰੀਆਂ ਦੇ ਅਸਤੀਫ਼ਿਆਂ ਬਾਰੇ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ। ਵੀਰਵਾਰ ਸ਼ਾਮ ਨੂੰ ਮੀਡੀਆ ਦੇ ਇੱਕ ਹਿੱਸੇ ਵਿੱਚ 17 ਅਸਤੀਫ਼ਿਆਂ ਦੀ ਖ਼ਬਰ ਵਾਇਰਲ ਹੋਈ ਸੀ।
ਇਨ੍ਹਾਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੀਡੀਆ ਰਿਪੋਰਟਾਂ ਅਨੁਸਾਰ ਸੇਵਾਮੁਕਤ ਪਟਵਾਰੀਆਂ ਤੋਂ ਕੋਈ ਅਸਤੀਫਾ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਸਮਾਂ ਪਹਿਲਾਂ 59 ਸੇਵਾਮੁਕਤ ਪਟਵਾਰੀਆਂ ਨੂੰ ਠੇਕੇ ‘ਤੇ ਨਿਯੁਕਤ ਕੀਤਾ ਗਿਆ ਸੀ, ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਮਦਦ ਲਈ ਅਤੇ ਉਨ੍ਹਾਂ ਦੇ ਕੰਮ ਦੇ ਬੋਝ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਨੇ 80 ਨਵੇਂ ਸਿਖਿਆਰਥੀ ਪਟਵਾਰੀਆਂ ਨੂੰ ਆਪਣੇ ਨਾਲ ਜੋੜਿਆ ਹੈ।
ਇਸੇ ਦੌਰਾਨ ਸੇਵਾਮੁਕਤ ਕਾਨੂੰਗੋ ਅਤੇ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੱਖਣ ਸਿੰਘ ਮਾਨ ਨੇ ਵੀ ਦਾਅਵਾ ਕੀਤਾ ਕਿ ਐਸੋਸੀਏਸ਼ਨ ਦੇ ਕਿਸੇ ਵੀ ਮੈਂਬਰ ਵੱਲੋਂ ਅਜੇ ਤੱਕ ਕੋਈ ਅਸਤੀਫ਼ਾ ਨਹੀਂ ਦਿੱਤਾ ਗਿਆ ਅਤੇ ਇਸ ਸਬੰਧੀ ਉਨ੍ਹਾਂ ਦੀ ਜਥੇਬੰਦੀ ਨੇ ਭਲਕੇ ਮੀਟਿੰਗ ਵੀ ਸੱਦ ਲਈ ਹੈ। ਉਨ੍ਹਾਂ 80 ਸਿਖਿਆਰਥੀ ਪਟਵਾਰੀਆਂ ਨੂੰ ਆਪਣੇ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ।
80 ਸਿਖਿਆਰਥੀ ਪਟਵਾਰੀਆਂ ਦੀ ਸੂਚੀ ਦੇਖੋ……..