ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

  • ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਸਵਾਗਤ

ਅੰਮ੍ਰਿਤਸਰ, 9 ਨਵੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਹੈ। ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਨੇ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਇਸ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ, ਜਿਸ ਪ੍ਰਤੀ ਸੁਚੇਤ ਹੋਣ ਦੀ ਵੱਡੀ ਲੋੜ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਨਭਾਉਣੀ ਚਾਹੀਦੀ ਹੈ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਪੰਥਕ ਕਾਰਜ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਪਹੁੰਚਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਜੀਤ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਆਦਿ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਨੀਵਰਸਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ‘ਵਾਤਾਵਰਣ ਚੇਤਨਾ’ ਨੂੰ ਬੂਟੇ ਲਗਾ ਕੇ ਮਨਾਇਆ

ਪੰਜਾਬ ਸਰਕਾਰ ਨੇ ETT ਅਧਿਆਪਕ ਦਾ ਜਾਅਲੀ BC ਸਰਟੀਫਿਕੇਟ ਅਤੇ ਪੰਚ ਦਾ ਜਾਅਲੀ SC ਸਰਟੀਫਿਕੇਟ ਕੀਤਾ ਰੱਦ