- ਦਿਲ ਦਾ ਦੌਰਾ ਪੈਣ ਕਾਰਨ ਮਾਂ ਦੀ ਹੋਈ ਮੌ+ਤ,
- ਗਰੀਬ ਪਰਿਵਾਰ ਦੀਆਂ 3 ਲੜਕੀਆਂ ਹੋਈਆਂ ਅਨਾਥ,
- ਬਰਨਾਲਾ ਦੇ ਪਿੰਡ ਰਾਜਗੜ੍ਹ ਦਾ ਮਾਮਲਾ
ਬਰਨਾਲਾ, 12 ਮਈ 2023 – ਬਰਨਾਲਾ ਦੇ ਪਿੰਡ ਰਾਜਗੜ੍ਹ ਵਿੱਚ ਇੱਕ ਗਰੀਬ ਪਰਿਵਾਰ ਦੀਆਂ 3 ਲੜਕੀਆਂ ਅਨਾਥ ਹੋ ਗਈਆਂ। ਸਮਾਜ ਸੇਵੀ ਪਰਮਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੜਕੀਆਂ ਦੇ ਪਿਤਾ ਜਗਤਾਰ ਸਿੰਘ ਦੀ ਕਰੀਬ 10 ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦੀ ਮਾਂ ਮਜ਼ਦੂਰੀ ਕਰਕੇ ਆਪਣੀਆਂ ਧੀਆਂ ਦਾ ਪਾਲਣ ਪੋਸ਼ਣ ਕਰ ਰਹੀ ਸੀ।
ਉਨ੍ਹਾਂ ਨੂੰ ਸਮਾਜ ਸੇਵੀਆਂ ਵੱਲੋਂ ਪਰਿਵਾਰ ਨੂੰ ਰਾਸ਼ਨ ਦਿੱਤਾ ਜਾਂਦਾ ਸੀ। ਇਸ ਤੋਂ ਉਹ ਆਪਣਾ ਗੁਜ਼ਾਰਾ ਚਲਾ ਰਹੀਆਂ ਸੀ। ਹੁਣ ਇਨ੍ਹਾਂ ਤਿੰਨਾਂ ਲੜਕੀਆਂ ਦੀ ਮਾਂ ਪਵਨਜੀਤ ਕੌਰ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ, ਜਿਸ ਕਾਰਨ ਇਹ ਤਿੰਨੇ ਲੜਕੀਆਂ ਅਨਾਥ ਹੋ ਗਈਆਂ ਹਨ। ਉਸ ਦੀ ਮਾਂ ਸਖ਼ਤ ਮਿਹਨਤ ਕਰ ਕੇ ਆਪਣੀਆਂ ਤਿੰਨ ਧੀਆਂ ਨੂੰ ਪੜ੍ਹਾ ਰਹੀ ਸੀ। ਇਹ ਲੜਕੀਆਂ ਅੱਗੇ ਵੀ ਆਪਣੀ ਪੜ੍ਹਾਈ ਜਾਰੀ ਰੱਖਣਾ ਚਾਹੁੰਦੀਆਂ ਹਨ।

