ਚੰਡੀਗੜ੍ਹ, 5 ਅਕਤੂਬਰ, 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਅਗਲੇ ਏ ਜੀ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 10.00 ਵਜੇ ਕੈਬਨਿਟ ਦੀ ਮੀਟਿੰਗ ਸੱਦੀ ਹੈ ਜਿਸ ਵਿਚ ਅਗਲੇ ਏ ਜੀ ਦੇ ਨਾਂ ’ਤੇ ਮੋਹਰ ਲੱਗ ਸਕਦੀ ਹੈ।