AGTF ਵੱਲੋਂ ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ

• 32 ਬੋਰ ਦਾ ਪਿਸਤੌਲ ਸਮੇਤ 5 ਕਾਰਤੂਸ ਵੀ ਕੀਤਾ ਬਰਾਮਦ
• ਅੰਕਿਤ ਰਾਣਾ ਪੰਜਾਬ ਅਤੇ ਹਰਿਆਣਾ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਵਿੱਚ ਹੈ ਲੋੜੀਂਦਾ

ਚੰਡੀਗੜ੍ਹ, 4 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਈ ਗਈ ਮੁਹਿੰਮ ਨੂੰ ਲਗਾਤਾਰ ਦੂਜੇ ਦਿਨ ਅੱਜ ਉਦੋਂ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲੀਸ ਨੇ ਮੁਲਜ਼ਮ ਪਾਸੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਟੀ ਦੀ ਕੱਲ੍ਹ ਹੋਈ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ।

ਡੀ.ਜੀ.ਪੀ. ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਅੰਕਿਤ ਜੁਲਾਈ 2022 ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਬਲਟਾਣਾ ਆਪ੍ਰੇਸ਼ਨ ਦੌਰਾਨ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂਕਿ ਜਵਾਬੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਸੀ ਅਤੇ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਦੋ ਅਧਿਕਾਰੀ ਵੀ ਜ਼ਖ਼ਮੀ ਹੋਏ ਸਨ।

ਅੰਕਿਤ ਨੂੰ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 17-07-2022 ਨੂੰ ਦਰਜ ਕੀਤੀ ਗਈ ਐਫਆਈਆਰ ਨੰਬਰ 340 ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਅੰਕਿਤ ਰਾਣਾ ਹਰਿਆਣਾ ਅਤੇ ਪੰਜਾਬ ਰਾਜਾਂ ਵਿੱਚ ਦਰਜ ਹੋਏ ਇਰਾਦਾ ਕਤਲ, ਅਸਲਾ ਐਕਟ ਅਤੇ ਜਬਰਨ ਵਸੂਲੀ ਆਦਿ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀਂ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ।

ਪੁਲਿਸ ਵੱਲੋਂ ਉਸ ਦੀ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਬਾਰੇ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

13 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਰਾਜਸਥਾਨ ਤੋਂ ਨਸ਼ਾ ਤਸਕਰਾਂ ਦੇ ਦੋ ਹੋਰ ਸਾਥੀ ਗ੍ਰਿਫਤਾਰ, 10 ਏਕੇ-47 ਰਾਈਫਲਾਂ, 10 ਪਿਸਤੌਲ ਬਰਾਮਦ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪੰਜਾਬ ਦੌਰੇ ‘ਤੇ: ਕਿਹਾ- ਜੇ SYL ਦਾ ਹੱਲ ਨਾ ਹੋਇਆ ਤਾਂ ਜਾਵਾਂਗੇ SC