ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਏਅਰ ਏਸ਼ੀਆ-ਐਕਸ ਸ਼ੁਰੂ ਕਰੇਗਾ ਸਿੱਧੀ ਉਡਾਣ, ਆਨਲਾਈਨ ਬੁਕਿੰਗ ਸ਼ੁਰੂ

  • 3 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਫਲਾਈਟ,
  • ਇੱਕ ਹਫ਼ਤੇ ਵਿੱਚ ਫਲਾਈਟ 4 ਦਿਨ ਉਡਾਣ ਭਰੇਗੀ,
  • ਏਅਰਲਾਈਨਜ਼ ਨੇ ਆਨਲਾਈਨ ਬੁਕਿੰਗ ਕੀਤੀ ਸ਼ੁਰੂ

ਅੰਮ੍ਰਿਤਸਰ, 12 ਅਗਸਤ 2023 – ਏਅਰ ਏਸ਼ੀਆ-ਐਕਸ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਵਾਲੀ ਹੈ। ਏਅਰਲਾਈਨਜ਼ ਨੇ ਇਸ ਦੀ ਆਨਲਾਈਨ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਏਅਰ ਏਸ਼ੀਆ-ਐਕਸ ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਦੋ ਤੋਂ ਬਾਅਦ ਦੂਜੀ ਏਅਰਲਾਈਨ ਬਣ ਗਈ ਹੈ।

ਅੰਮ੍ਰਿਤਸਰ ਹਵਾਈ ਅੱਡੇ ਤੋਂ ਇਹ ਉਡਾਣ ਹਫ਼ਤੇ ਵਿੱਚ ਚਾਰ ਦਿਨ ਐਤਵਾਰ, ਸੋਮਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਉਡਾਣ ਭਰੇਗੀ। ਇਹ ਫਲਾਈਟ ਅੰਮ੍ਰਿਤਸਰ ਤੋਂ ਦੁਪਹਿਰ 1 ਵਜੇ ਦੇ ਕਰੀਬ ਰਵਾਨਾ ਹੋਵੇਗੀ, ਜੋ 5.50 ਘੰਟੇ ਦਾ ਸਫਰ ਕਰੇਗੀ ਅਤੇ ਭਾਰਤੀ ਸਮੇਂ ਅਨੁਸਾਰ ਸ਼ਾਮ 6.50 ਵਜੇ ਕੁਆਲਾਲੰਪੁਰ ‘ਚ ਉਤਰੇਗੀ।

ਇਸੇ ਤਰ੍ਹਾਂ ਇਹ ਫਲਾਈਟ ਹਰ ਐਤਵਾਰ, ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਕੁਆਲਾਲੰਪੁਰ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਕੁਆਲਾਲੰਪੁਰ ਤੋਂ ਰਾਤ 8.25 ‘ਤੇ ਰਵਾਨਾ ਹੋਵੇਗੀ, ਜੋ 5.55 ਘੰਟੇ ਦੇ ਸਫਰ ਤੋਂ ਬਾਅਦ ਰਾਤ 11.50 ‘ਤੇ ਅੰਮ੍ਰਿਤਸਰ ਉਤਰੇਗੀ।

ਮਾਲਿੰਦੋ ਏਅਰਲਾਈਨਜ਼ ਨੇ ਵੀ ਪਿਛਲੇ ਸਾਲ ਸਤੰਬਰ ਵਿੱਚ ਹੀ ਅੰਮ੍ਰਿਤਸਰ-ਕੁਆਲਾਲੰਪੁਰ ਸਿੱਧੀ ਉਡਾਣ ਸ਼ੁਰੂ ਕੀਤੀ ਸੀ। ਇਹ ਉਡਾਣ ਹਫ਼ਤੇ ਵਿੱਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਦੋਵਾਂ ਸ਼ਹਿਰਾਂ ਵਿਚਕਾਰ ਚੱਲਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੇਟ ਕ੍ਰਾਈਮ ਅਤੇ ਹੇਟ ਸਪੀਚ ਸਵੀਕਾਰ ਨਹੀਂ: ਅਜਿਹੇ ਮਾਮਲਿਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਬਣਾਵੇ ਕਮੇਟੀ – ਸੁਪਰੀਮ ਕੋਰਟ

ਯੂਪੀ ਦੇ ਸਾਬਕਾ ਵਿਧਾਇਕ ਦਾ ਕਾ+ਤ+ਲ ਲੁਧਿਆਣਾ ਤੋਂ ਗ੍ਰਿਫ਼ਤਾਰ: 10 ਸਾਲ ਬਾਅਦ ਹੋਈ ਗ੍ਰਿਫਤਾਰੀ, 2013 ‘ਚ ਕੀਤਾ ਸੀ ਕ+ਤ+ਲ