ਅੰਮ੍ਰਿਤਸਰ, 11 ਸਤੰਬਰ 2024 – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਰਿਮੰਦਰ ਸਾਹਿਬ ਪੁੱਜੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ ਕੌਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ।
ਦੱਸ ਦਈਏ ਕਿ ਬੀਤੇ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਅਤੇ 17 ਮੰਤਰੀਆਂ ਨੂੰ 15 ਦਿਨਾਂ ‘ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਅਨੁਸਾਰ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਰਹੇ ਹਨ।