ਜਲੰਧਰ 11 ਅਪ੍ਰੈਲ 2023 – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਵਿਧਾਨ ਸਭਾ ਬੰਗਾਂ ਤੋਂ ਮੌਜ਼ੂਦਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜ਼ਿਮਣੀ ਚੋਣ ਲਈ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੇ ਡਾ. ਸੁਖਵਿੰਦਰ ਸੁੱਖੀ ਬੰਗਾ ਤੋਂ ਵਿਧਾਇਕ ਹਨ ਤੇ ਉਹ ਬਸਪਾ ਤੋਂ ਹੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਇਸ ਕਰਕੇ ਬਸਪਾ ‘ਚ ਵੀ ਉਨ੍ਹਾਂ ਦਾ ਚੰਗਾ ਆਧਾਰ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁੱਖੀ ਨੂੰ ਉਮੀਦਵਾਰ ਐਲਾਨਣ ‘ਤੇ ਜਲੰਧਰ ਲੋਕ ਸਭਾ ਹਲਕੇ ਦੇ ਨਾਰਾਜ਼ ਕੈਡਰ ਇਨ੍ਹਾਂ ਦਾ ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਵੀ ਕਰ ਸਕਦੇ ਹਨ।

