ਅੰਮ੍ਰਿਤਸਰ, 4 ਨਵੰਬਰ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਵੱਲੋਂ ਇੱਕ ਵਾੜ ਫੇਰ ਤੋਂ ਹਰਜਿੰਦਰ ਸਿੰਘ ਧਾਮੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਸ ਸੰਬੰਧੀ ਜਨਕੈ ਦਿੱਤੀ ਹੈ ਚੀਮਾ ਨੇ ਟਵੀਟ ਕਰਕੇ ਕਿਹਾ ਕਿ, “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਪ੍ਰਧਾਨਗੀ ਲਈ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ।