ਵਾਇਰਲ ਵੀਡੀਓ ਮਾਮਲਾ: ਅਕਾਲੀ ਦਲ ਨੇ ਕੇਜਰੀਵਾਲ ਦਾ ਅਸਤੀਫਾ ਮੰਗਿਆ, ਕਿਹਾ ਕਿ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ

  • ਜੈਨ ਦੀ ਮਾਲਿਸ਼ ਕਰਵਾਉਂਦਿਆਂ ਦੀ ਵੀਡੀਓ ਨੇ ਸਾਬਤ ਕੀਤਾ ਕਿ ਉਹ ਜੇਲ੍ਹ ਵਿਚ ਵੀ ਵੀ ਆਈ ਪੀ ਸਹੂਲਤਾਂ ਦਾ ਆਨੰਦ ਮਾਣ ਰਿਹੈ:ਬਿਕਰਮ ਸਿੰਘ ਮਜੀਠੀਆ
  • ਸਿਸੋਦੀਆ ਵੱਲੋਂ ਮਾਮਲੇ ਨੂੰ ਵਾਜਬ ਠਹਿਰਾਉਣ ਨੂੰ ਸ਼ਰਮਨਾਕ ਕਰਾਰ ਦਿੱਤਾ
  • ਰਾਜਪਾਲ ਨੂੰ ਬੇਨਤੀ ਕੀਤੀ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀ ਕਿਸੇ ਵੀ ਬੇਨਤੀ ਨੂੰ ਰੱਦ ਕਰ ਦਿੱਤਾ ਜਾਵੇ

ਚੰਡੀਗੜ੍ਹ, 19 ਨਵੰਬਰ 2022: ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏਹਨ ਤੇ ਮਾਲਿਸ਼ ਸਮੇਤ ਵੀ ਵੀ ਆਈ ਪੀ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਅਸਿੱਧੇ ਤੌਰ ’ਤੇ ਦਿੱਲੀ ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਅਪਰਾਧੀਆਂ ਦੇ ਗਠਜੋੜ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਤੇ ਕੇਂਦਰ ਸਰਕਾਰ ਦੇ ਨਾਲ ਨਾਲਸੁਪਰੀਮ ਕੋਰਟ ਤੇ ਹਾਈ ਕੋਰਟਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਆਪ ਨੋਟਿਸ ਲੈਣ। ਉਹਨਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਅਮਨ ਕਾਨੂੰਨ ਵਿਵਸਥਾ ਅਜਿਹੀਆਂ ਕਾਰਵਾਈਆਂ ਨਾਲ ਹੀ ਪ੍ਰਭਾਵਤ ਹੁੰਦੀ ਹੇਤੇ ਇਹਨਾਂ ਵਿਚ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਮਰਥਾ ਹੈ। ਉਹਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦਾ ਅਰਥਚਾਰਾ ਤੇ ਫਿਰਕੂ ਸਦਭਾਵਨਾ ਵੀ ਪ੍ਰਭਾਵਤ ਹੋ ਰਹੀ ਹੈ।

ਦਿੱਲੀ ਦੀ ਜੇਲ੍ਹ ਵਿਚ ਜੇਲ੍ਹ ਮੰਤਰੀ ਵੱਲੋਂ ਮਾਲਿਸ਼ ਕਰਵਾਉਣ ਦੀ ਸਾਹਮਣੇ ਆਏ ਵੀਡੀਓ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾਕਿ ਇਹ ਜੇਲ੍ਹ ਨਿਯਮਾਂ ਦੀ ਵੀ ਉਲੰਘਣਾ ਹੈ। ਉਹਨਾਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਇਸ ਕਾਰਵਾਈ ਨੂੰਜਾਇਜ਼ ਠਹਿਰਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸਨੂੰ ਸ਼ਰਮਨਾਕ ਕਰਾਰ ਦਿੱਤਾ ਅਤੇ ਕਿਹਾ ਕਿ ਇਕ ਵਿਅਕਤੀ ਜੋ ਆਪ ਆਬਕਾਰੀ ਟੈਂਡਰਾਂ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ, ਉਹ ਇਸ ਤਰੀਕੇ ਸਰਟੀਫਿਕੇਟ ਨਹੀਂ ਵੰਡ ਸਕਦਾ।

ਸਰਦਾਰ ਮਜੀਠੀਆ ਨੇ ਕਿਹਾ ਕਿ ਇਹਨਾਂ ਵੀਡੀਓ ਤੋਂ ਸਪਸ਼ਟ ਹੈ ਕਿ ਲਾਰੰਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਰਗੇ ਖਤਰਨਾਕ ਅਪਰਾਧੀ ਕਿਉਂ ਤਿਹਾੜ ਜੇਲ੍ਹ ਵਿਚ ਸ਼ਰਣ ਲੈਣ ਨੂੰ ਤਰਜੀਹ ਦਿੰਦੇ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੁਕੇਸ਼ ਚੰਦਰਸ਼ੇਖਰ ਵਰਗੇ ਦਲਾਲੀ ਜੋ ਇਹਨਾਂ ਦੀ ਪੁਸ਼ਤ ਪਨਾਹੀ ਹਾਸਲ ਕਰ ਰਹੇ ਹਨ ਤੇ ਇਸੇ ਕਾਰਨ ਹੀ ਸਿੱਧੂ ਮੂਸੇਵਾਲ ਦਾ ਕਤਲ ਕਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿਚ ਰਚੀ ਗਈ।

ਉਹਨਾਂ ਨੇ ਪੰਜਾਬ ਦੇ ਜੇਲ੍ਹ ਮੰਤਰੀ ਹਜੋਤ ਬੈਂਸ ਨੁੰ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਉਹਨਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ ਕਿਉਂਕਿ ਤਿਹਾੜ ਜੇਲ੍ਹ ਦਾ ਇਹੀ ’ਬਦਲਾਅ’ ਹੁਣ ਆਪ ਦੇ ਰਾਜ ਵਿਚ ਪੰਜਾਬ ਵਿਚ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਕਿ ਕਿਵੇਂ ਗੈਂਗਸਟਰ ਦੀਪਕ ਟੀਨੂੰ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਭੱਜਣ ਦੀ ਸਾਜ਼ਿਸ਼ ਰਚਣ ਤੋਂ ਬਾਅਦ ਫਰਾਰ ਹੋ ਗਿਆ। ਉਹਨਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿਚ ਫੋਨਾਂ ਤੇ ਨਸ਼ਿਆਂ ਦੀ ਬਰਾਮਦਗੀ ਵਿਚ ਚੋਖਾ ਵਾਧਾ ਹੋਇਆ ਹੈ ਅਤੇ ਛੇ ਮਹੀਨਿਆਂ ਵਿਚ 2500 ਤੋਂ ਵੱਧ ਮੋਬਾਈਲ ਫੋਨ ਫੜੇ ਗਏ ਹਨ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਜੇਲ੍ਹ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਉਹਨਾਂ ਦੀ ਪਟਿਆਲਾ ਜੇਲ੍ਹ ਵਿਚ ਕੈਦ ਸਮੇਂ ਕਿਹੜੀ ਵੀ ਆਈ ਪੀ ਸਹੂਲਤ ਪ੍ਰਦਾਨ ਕੀਤੀ ਗਈ ਸੀ ਅਤੇ ਉਹਨਾਂ ਨਾਲ ਹੀ ਦੱਸਿਆ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ 8 ਵਾਰ ਵੱਖ ਵੱਖ ਤਰੀਕੇ ਦਾ ਖਾਣਾ ਪ੍ਰਦਾਨ ਕੀਤਾ ਜਾ ਰਿਹਾ ਹੈ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹਰਿਆਣਾ ਨੂੰ ਵੱਖਰੀ ਥਾਂ ਪ੍ਰਦਾਨ ਕਰਨ ਦੀ ਕੀਤੀ ਅਪੀਲ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦੀ ਸੰਜੀਦਗੀ ਨੂੰ ਸਮਝਣ ਤੇ ਹਰਿਆਣਾ ਦੀ ਅਜਿਹੀ ਕਿਸੇਵੀ ਅਪੀਲ ਨੂੰ ਠੁਕਰਾ ਦੇਣ। ਉਹਨਾਂ ਕਿਹਾ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅੰਗ ਹੈ ਤੇ ਇਸਦੀ ਪੁਸ਼ਟੀ ਕੇਂਦਰ ਦੀਆਂ ਸਰਕਾਰਾਂ ਤੇ ਸੰਸਦ ਨੇ ਵਾਰ ਵਾਰ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਹੀ ਰਾਜਧਾਨੀ ਸ਼ਹਿਰ ਵਾਸਤੇ ਜ਼ਮੀਨ ਦਿੱਤੀ ਸੀ ਤੇ ਇਸਨੁੰ ਭਰੋਸਾ ਦੁਆਇਆ ਗਿਆ ਸੀਕਿ ਹਰਿਆਣਾ ਵੱਲੋਂ ਵੱਖਰੀ ਰਾਜਧਾਨੀਬਣਾਉਣ ਮਗਰੋਂ 10 ਸਾਲਾਂ ਵਿਚ ਇਸਨੁੰ ਚੰਡੀਗੜ੍ਹ ਦੇ ਦਿੱਤੀ ਜਾਵੇਗਾ।

ਸਰਦਾਰ ਮਜੀਠੀਆ ਨੇ ਹਰਿਆਣਾ ਦੇ ਸਪੀਕਰ ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਇਹਵੀ ਕਿਹਾ ਕਿ ਉਹ ਆਪਣੀ ਬੇਨਤੀ ’ਤੇ ਮੁੜ ਵਿਚਾਰ ਕਰਨ ਕਿਉਂਕਿ ਚੰਡੀਗੜ੍ਹ ਵਿਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਮੰਗ ਨਾਲ ਭਾਵਨਾਵਾਂ ਭੜਕਣਗੀਆਂ ਅਤੇ ਮਾਹੌਲ ਖਰਾਬ ਹੋਵੇਗਾ। ਉਹਨਾਂ ਕਿਹਾਕਿ ਜਿਥੇ ਤੱਕ ਅਕਾਲੀ ਦਲਦਸ ਸਵਾਲ ਹੈ ਤਾਂ ਇਹ ਕਦੇ ਵੀ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਨਹੀਂ ਕਰਨ ਦੇਵੇਗਾ। ਉਹਨਾ ਕਿਹਾ ਕਿ ਇਸ ਵਾਸਤੇ ਲੋੜ ਮੁਤਾਬਕ ਅਸੀਂ ਨਿਰੰਤਰ ਸੰਘਰਸ਼ ਵੀ ਸ਼ੁਰੂ ਕਰਾਂਗੇ।

ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ ਰਹਿਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਉਸੇ ਤਰੀਕੇ ਨਾਕਾਮ ਹੋਏ ਹਨ ਜਿਵੇਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿਚ ਉਹਨਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਤਾਈਦ ਕੀਤੀ ਸੀ ਕਿ ਹਰਿਆਣਾ ਨੂੰ ਵੀ ਐਸ ਵਾਈ ਐਲ ਦਾ ਪਾਣੀ ਮਿਲਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਟਕਪੂਰਾ ਗੋਲੀਕਾਂਡ: S.I.T. ਨੇ ਮੌਕੇ ‘ਤੇ ਜਾ ਕੇ ਕੀਤੀ ਜਾਂਚ

ਭਾਜਪਾ ਆਗੂ ਲਾਲਪੁਰਾ ਦੇ ਬੇਟੇ ‘ਤੇ ਹਮਲਾ: ਹਮਲਾਵਰ PCR ਦੇਖ ਕੇ ਹੋਏ ਫਰਾਰ