ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਐਸ.ਸੀ ਵਿੰਗ ਦੀ ਮੀਟਿੰਗ ਹੋਈ, ਕਿਸਾਨੀ ਸੰਘਰਸ਼ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ

  • ਕਿਸਾਨੀ ਸੰਘਰਸ਼ ‘ਚ ਐਸ.ਸੀ ਭਾਈਚਾਰੇ ਨੂੰ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ

ਚੰਡੀਗੜ੍ਹ, 29 ਦਸੰਬਰ 2020 – ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਐਸ.ਸੀ ਵਿੰਗ ਦੀ ਇਕ ਮੀਟਿੰਗ ਪਾਰਟੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿਚ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ, ਜਸਟਿਸ ਨਿਰਮਲ ਸਿੰਘ (ਰਿਟਾ), ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਖ- ਵੱਖ ਜਿਲ੍ਹਿਆਂ ਤੋਂ ਆਏ ਪਾਰਟੀ ਆਗੂ ਸ਼ਾਮਿਲ ਹੋਏ। ਇਸ ਮੌਕੇ ਤੇ ਬੋਲਦਿਆਂ ਸ. ਢੀਂਡਸਾ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੋਰ ਬਲ ਦੇਣ ਲਈ ਐਸ.ਸੀ ਭਾਈਚਾਰੇ ਦੀ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ ਪਾਰਟੀ ਆਗੂਆਂ ਨੂੰ ਕਿਸਾਨ ਅੰਦੋਲਨ ਵਿੱਚ ਐਸ.ਸੀ ਭਾਈਚਾਰ ਨੂੰ ਵਧ- ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ। ਉਨ੍ਹਾ ਕਿਹਾ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਹਰੇਕ ਵਰਗ ਦੀ ਸ਼ਮੂਲੀਅਤ ਨੇ ਪੂਰਾ ਸੂਬਾ ਇਕਜੁੱਟ ਕਰ ਦਿੱਤਾ ਹੈ। ਇਸਤੋਂ ਇਲਾਵਾ ਮੀਟਿੰਗ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਵੀ ਵਿਉਤਬੰਦੀ ਤਿਆਰ ਕੀਤੀ ਗਈ। ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਪਾਰਟੀ ਵਿੱਚ ਹਰ ਵਰਗ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਐਸ.ਸੀ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ।

ਇਸ ਮੌਕੇ ਤੇ ਬੋਲਦਿਆਂ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ (ਬਾਦਲ) , ਭਾਜਪਾ ਅਤੇ ਕਾਂਗਰਸ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਪਾਰਟੀਆਂ ਵਿੱਚ ਐਸ.ਸੀ ਵਰਗ ਨੂੰ ਪੂਰਾ ਸਨਮਾਨ ਨਹੀ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਐਸ.ਸੀ ਵਰਗ ਹੁਣ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਆਪਣੇ ਸਿਧਾਂਤਾਂ ਨੂੰ ਲੈਕੇ ਕਿਸੇ ਨਾਲ ਸਮਝੌਤਾ ਨਹੀ ਕਰੇਗੀ ਅਤੇ ਹਮੇਸ਼ਾਂ ਅਕਾਲੀ ਦਲ ਦੇ ਅਸਲ ਸਿਧਾਂਤਾਂਤੇ ਪਹਿਰਾ ਦਿੰਦੀ ਰਹੇਗੀ। ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸ. ਢੀਂਡਸਾ ਦਾ ਬੇਦਾਗ ਚਿਹਰਾ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਹੁਣ ਆਲਮ ਇਹ ਹੈ ਕਿ ਸੂਬੇ ਦੇ ਲੋਕ ਅਕਾਲੀ ਦਲ (ਬਾਦਲ) ਦੀਆਂ ਗਲਤ ਨੀਤੀਆਂ ਤੋਂ ਇਨੇ ਜਿਆਦਾ ਤੰਗ ਆ ਚੁੱਕੇ ਹਨ ਕਿ ਉਨ੍ਹਾਂ ਦਾ ਨਾਅ ਤੱਕ ਨਹੀ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਉਨ੍ਹਾਂ ਦੀਆਂ ਨਜ਼ਰਾਂ ਹੁਣ ਸ. ਸੁਖਦੇਵ ਸਿੰਘ ਢੀੰਂਡਸਾ `ਤੇ ਟਿੱਕੀਆਂ ਹੋਈਆਂ ਹਨ। ਅੱਜ ਹੋਈ ਮੀਟਿੰਗ ਵਿੱਚ ਮਲਕੀਤ ਸਿੰਘ ਚੰਗਾਲ, ਸੰਦੀਪ ਸਿੰਘ ਰਪਾਲੋਂ, ਵਿਜੇ ਕੁਮਾਰ ਸਾਹਨੀ, ਗਿਆਨ ਸਿੰਘ ਬਾਵਾ, ਮਨਸਾਪੂਰਨ ਸਿੰਘ, ਸਰਬਜੀਤ ਕੌਰ, ਸੂਬੇਦਾਰ ਸੁਰਜੀਤ ਸਿੰਘ, ਲਖਬੀਰ ਸਿੰਘ ਖਾਲਸਾ,ਪ੍ਰਿਥੀਪਾਲ ਸਿੰਘ ਜੋਸ਼, ਹਰੀ ਸਿੰਘ ਸ਼ਾਂਗਾ, ਚੌਧਰੀ ਚਰਣਦਾਸ ਤਲਵੰਡੀ, ਬਿਕਰ ਸਿੰਘ ਨੱਤ, ਬਲਬੀਰ ਸਿੰਘ, ਹਜ਼ਾਰਾ ਸਿੰਘ, ਬੀਰ ਚੰਦ ਸੁਰੀਲਾ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਿਟੇਨ ਤੋਂ ਆਏ 6 ਲੋਕ ਮਿਲੇ ਪਾਜ਼ੀਟਿਵ, ਭਾਰਤ ‘ਚ ਦਾਖਲ ਹੋਇਆ ਨਵੇਂ ਕੋਰੋਨਾ ਦਾ ਰੂਪ

ਦੂਸਰੇ ਟੈਸਟ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ ਕੀਤਾ ਚਿੱਤ, 8 ਵਿਕਟਾਂ ਨਾਲ ਹਰਾਇਆ