ਪਾਰਟੀ ਵਿਰੋਧੀ ਗਤੀਵਿਧੀਆਂ ਲਈ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਜਗਮੀਤ ਬਰਾੜ ਤਲਬ, ਬਰਾੜ ਨੇ ਸੁਖਬੀਰ ਬਾਦਲ ਤੋਂ ਮੰਗਿਆ ਸੀ ਅਸਤੀਫਾ

  • 6 ਦਸੰਬਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਕਮੇਟੀ ਦੇ ਸਾਹਮਣੇ ਨਿੱਜੀ ਤੌਰ ‘ਤੇ ਜਵਾਬ ਦੇਣ ਲਈ ਕਿਹਾ

ਚੰਡੀਗੜ੍ਹ, 3 ਦਸੰਬਰ 2022 – ਬੀਬੀ ਜਗੀਰ ਕੌਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੁਣ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਸਕਦਾ ਹੈ। ਬਰਾੜ ਨੂੰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ 6 ਦਸੰਬਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਨਿੱਜੀ ਤੌਰ ‘ਤੇ ਜਵਾਬ ਦੇਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਵੱਲੋਂ ਇਹ ਤੈਅ ਪ੍ਰਕਿਰਿਆ ਸਿਰਫ ਦਿਖਾਵੇ ਲਈ ਹੀ ਅਪਣਾਈ ਜਾ ਰਹੀ ਹੈ ਪਰ ਇਸ ਤੋਂ ਬਾਅਦ ਬਰਾੜ ਨੂੰ ਪਾਰਟੀ ਵਿਰੋਧੀ ਬਿਆਨਾਂ ਅਤੇ ਗਤੀਵਿਧੀਆਂ ਲਈ ਪਾਰਟੀ ਤੋਂ ਬਾਹਰ ਕੀਤਾ ਜਾ ਸਕਦਾ ਹੈ।

ਜਗਮੀਤ ਸਿੰਘ ਬਰਾੜ ਨੇ ਬੀਤੇ ਵੀਰਵਾਰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇੱਕ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਸਮੇਤ 12 ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿੱਚ ਸ਼ਾਮਲ ਕੀਤਾ ਸੀ। ਨਾਲ ਹੀ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਬਰਾੜ ਨੇ ਬੀਬੀ ਜਗੀਰ ਕੌਰ ‘ਤੇ ਕੀਤੀ ਕਾਰਵਾਈ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੇ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ 6 ਦਸੰਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ, ਜਦੋਂਕਿ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਬਰਾੜ ਨੇ ਦੱਸਿਆ ਕਿ 6 ਦਸੰਬਰ ਨੂੰ ਕਪੂਰਥਲਾ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਵਰਕਰਾਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਤੋਂ ਬਾਅਦ ਬਰਾੜ ਨੇ ਦੱਸਿਆ ਕਿ ਕਮੇਟੀ ਵੱਲੋਂ ਤਿੰਨ ਕਨਵੈਨਸ਼ਨਾਂ ਬਠਿੰਡਾ, ਤਰਨਤਾਰਨ ਅਤੇ ਜਲੰਧਰ ਵਿੱਚ ਕੀਤੀਆਂ ਜਾਣਗੀਆਂ।

ਬਰਾੜ ਦੀ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿੱਚ ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਨਿਰਮਲ ਸਿੰਘ ਕਾਹਲੋਂ, ਡਾ: ਰਤਨ ਸਿੰਘ ਅਜਨਾਲਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗਗਨਜੀਤ ਸਿੰਘ ਸਮਰਾਲਾ, ਸੁਖਵਿੰਦਰ ਸਿੰਘ ਔਲਖ, ਅਨਿੰਦਰ ਸਿੰਘ ਪੱਖੋਕੇ, ਰਵੀਕਰਨ ਸਿੰਘ ਕਾਹਲੋਂ, ਅਮਰਦੀਪ ਸਿੰਘ ਮਾਂਗਟ ਹੋਰ ਆਗੂ ਸ਼ਾਮਲ ਹਨ। ਹਰਬੰਸ ਸਿੰਘ ਮੰਜਪੁਰ, ਬੇਗਮ ਪਰਵੀਨ ਨੁਸਰਤ ਅਤੇ ਨਰਿੰਦਰ ਸਿੰਘ ਕਾਲੇਕਾ ਸ਼ਾਮਲ ਸਨ। ਪਰ ਇਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਅੱਧੀ ਦਰਜਨ ਦੇ ਕਰੀਬ ਆਗੂਆਂ ਨੇ ਬਰਾੜ ‘ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਗਮੀਤ ਬਰਾੜ ਅਨੁਸਾਰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿੱਚ 16 ਮੈਂਬਰ ਸਨ ਪਰ ਬੀਤੇ ਵੀਰਵਾਰ ਨੂੰ 12 ਨਵੇਂ ਮੈਂਬਰ ਸ਼ਾਮਲ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਦੀ 9 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੇ 5 ਸਾਲਾਂ ਦੌਰਾਨ ਅਕਾਲੀ ਦਲ ਦੇ ਏਜੰਡੇ ਨੂੰ ਸਪੱਸ਼ਟ ਕਰਨ ਦੀ ਗੱਲ ਕਹੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ: HSGPC ਮੈਂਬਰਾਂ ਦਾ ਐਲਾਨ: ਸਰਕਾਰ ਨੇ ਜਾਰੀ ਕੀਤੀ 38 ਮੈਂਬਰਾਂ ਦੀ ਸੂਚੀ

ਗੂਗਲ ਦੇ ਸੀਈਓ ਸੁੰਦਰ ਪਿਚਾਈ ਦਾ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨ, ਕਿਹਾ- ਜਿੱਥੇ ਜਾਂਦਾ ਹਾਂ ਭਾਰਤ ਮੇਰੇ ਨਾਲ ਹੁੰਦਾ ਹੈ