ਅਕਾਲੀ ਦਲ ਦੇ ਵਰਕਰ ਦਾ ਗੋਲੀ ਮਾਰ ਕੇ ਕ+ਤ+ਲ

ਬਟਾਲਾ, 29 ਨਵੰਬਰ 2022 – ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਦੇ ਨਜ਼ਦੀਕ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਇਕ ਜਣੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਜੀਤਪਾਲ (50) ਵੱਜੋਂ ਹੋਈ ਹੈ ਜੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਵਰਕਰ ਦੱਸਿਆ ਜਾ ਰਿਹਾ ਹੈ।

ਪੁਲਿਸ ਸੂਤਰਾਂ ਮੁਤਾਬਿਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ। ਰਸਤੇ ਦੇ ਵਿਚ ਕਿਸੇ ਕਾਰਨ ਉਹਨਾਂ ਨੇ ਆਪਣੀ ਗੱਡੀ ਰੋਕੀ ਅਤੇ ਕੋਲੋ ਜਾ ਰਹੇ ਦੂਸਰੇ ਵਾਹਨ ‘ਚੋਂ ਕਿਸੇ ਨੇ ਇਹਨਾਂ ‘ਤੇ ਗੋਲੀ ਚਲਾ ਦਿੱਤੀ। ਜਿਸ ‘ਚ ਅਜੀਤਪਾਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ‘ਤੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਿੰਪਾ ਵੱਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਿੱਜਰ ਨਾਲ ਮੁਲਾਕਾਤ

ਔਰਤ ਦੇ ਸਾਹਮਣੇ ਹੀ ਹੋਈ ਸਕੂਟਰੀ ਚੋਰੀ: ਚਾਬੀ ਵਿੱਚ ਦੇਖ ਚੋਰ ਸਕੂਟਰੀ ਲੈ ਭੱਜਿਆ