ਸਾਬਕਾ ਸਪੀਕਰ ਅਤੇ ਅਕਾਲੀ ਲੀਡਰ ਨਿਰਮਲ ਸਿੰਘ ਕਾਹਲੋਂ ਨਹੀਂ ਰਹੇ

ਗੁਰਦਾਸਪੁਰ, 16 ਜੁਲਾਈ 2022: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ।

ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਐਸਕਾਰਟ ਹਸਪਤਾਲ ਵਿੱਚ ਦਾਖ਼ਲ ਸਨ। ਦੱਸਿਆ ਜਾ ਰਿਹਾ ਹੈ ਕਿ ਰਾਤ 2 ਵਜੇ ਐਸਕਾਰਟ ਹਸਪਤਾਲ ਵਿਖੇ ਹੀ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਆਖਰੀ ਸਾਹ ਲਾਏ। ਕਾਹਲੋਂ 1997 ਤੋਂ 2002 ਤੱਕ ਪੰਜਾਬ ਸਰਕਾਰ ਵਿੱਚ ਰੂਲਰ ਡਿਵੈਲਪਮੈਂਟ ਅਤੇ ਪੰਚਾਇਤ ਮੰਤਰੀ ਰਹੇ।

ਜਦਕਿ 2007 ਤੋਂ 2012 ਤਕ ਅਕਾਲੀ-ਭਾਜਪਾ ਗਠਜੋੜ ਸਰਕਾਰ ਵਿੱਚ ਵਿਧਾਨ ਸਭਾ ਸਪੀਕਰ ਵੀ ਰਹੇ ਹਨ। ਉਨ੍ਹਾਂ ਦੀ ਧਰਮ ਪਤਨੀ ਸੁਰਿੰਦਰ ਕੌਰ ਕਾਹਲੋਂ 2015 ਵਿੱਚ ਹੀ ਇਸ ਦੁਨੀਆ ਨੂੰ ਛੱਡ ਗਏ ਸਨ ਜਦ ਕਿ ਉਨ੍ਹਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਇਸ ਵਾਰ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ ਪਰ ਚੋਣ ਹਾਰ ਗਏ ਸਨ।

ਸਵਰਗੀ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਕੱਲ੍ਹ ਮਿਤੀ 17-07-2022 (ਐਤਵਾਰ) ਠੀਕ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਜ਼ਿਲ੍ਹਾ ਗੁਰਦਾਸਪੁਰ ਵਿਚ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਕਲੀ ਕਹੇ ਜਾਣ ‘ਤੇ ਰਾਮ ਰਹੀਮ ਦਾ ਵਿਅੰਗਮਈ ਸਪਸ਼ਟੀਕਰਨ: ਪੜ੍ਹੋ ਕੀ ਕਿਹਾ ?