ਭਗਵੰਤ ਮਾਨ ਦੇ ਕਾਫਲੇ ’ਤੇ ਹਮਲਾ ਕਰਨ ਦੇ ਦੋਸ਼ ’ਚ ਅਕਾਲੀ ਆਗੂ ਗ੍ਰਿਫ਼ਤਾਰ

ਦਿੜ੍ਹਬਾ, 24 ਮਾਰਚ, 2022 : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 17 ਫਰਵਰੀ ਨੂੰ ਹਲਕਾ ਦਿੜ੍ਹਬਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਦੇ ਚੋਣ ਪ੍ਰਚਾਰ ਲਈ ਆ ਰਹੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਨੂੰ ਰੋਕਣਾ ਅਤੇ ਪੁਲਿਸ ਦੀ ਵੀਆਈਪੀ ਡਿਊਟੀ ਸਮੇਂ ਰੁਕਾਵਟ ਪਾਉਣ ਅਤੇ ਹੁੱਲੜਬਾਜ਼ੀ ਕਰਨ ਖ਼ਿਲਾਫ਼ ਦਿੜ੍ਹਬਾ ਪੁਲਿਸ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਕਰਨ ਘੁਮਾਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਦਿੜ੍ਹਬਾ ਪੁਲਿਸ ਨੇ ਪੁਲਿਸ ਚੌਂਕੀ ਇੰਚਾਰਜ ਕੌਹਰੀਆਂ ਹਰਿੰਦਰ ਸਿੰਘ ਦੇ ਬਿਆਨਾਂ ’ਤੇ 17 ਫਰਵਰੀ ਨੂੰ ਮਾਮਲਾ ਦਰਜ ਕਰ ਲਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਕਰਨ ਘੁਮਾਣ ਦੀ ਗਿਰਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਰਨ ਘੁਮਾਣ ਨੂੰ ਗਿਰਫ਼ਤਾਰ ਕਰ ਲਿਆ ਹੈ।

ਉੱਧਰ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀਏਸੀ ਮੈਂਬਰ ਤੇਜਾ ਸਿੰਘ ਕਮਾਲਪੁਰ ਨੇ ਕਿਹਾ ਕਿ ਇਹ ਗ੍ਰਿਫਤਾਰੀ ਰਾਜਨੀਤੀ ਤੋਂ ਪ੍ਰੇਰਿਤ ਹੈ, ਜਿਸ ਦੀ ਅਸੀਂ ਪੂਰਨ ਰੂਪ ਵਿੱਚ ਨਿੰਦਿਆ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਰਨ ਘੁਮਾਣ ਦਾ ਉਸ ਘਟਨਾ ਨਾਲ ਕੋਈ ਸਬੰਧ ਨਹੀਂ ਸੀ ਅਤੇ ਨਾ ਹੀ ਮੁਕੱਦਮੇ ਵਿੱਚ ਨਾਮ ਦਰਜ਼ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

23 ਮਾਰਚ ਨੂੰ ਪੰਜਾਬ ‘ਚ ਹਰ ਸਾਲ ਹੋਇਆ ਕਰੇਗੀ ਗਜ਼ਟਿਡ ਛੁੱਟੀ

ਸਾਡੀ ਸਰਕਾਰ ਰਾਜ ਦੇ ਲੋਕਾਂ ਲਈ ਸਿਹਤ ਸੰਭਾਲ ਸੁਵਿਧਾਵਾਂ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡਾ. ਸਿੰਗਲਾ