ਚੰਡੀਗੜ੍ਹ, 5 ਸਤੰਬਰ 2025 – ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾਂ, ਬਾਲੀਵੁੱਡ ਹਸਤੀਆਂ, ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਬਾਲੀਵੁੱਡ ਅਦਾਕਾਰ ਅਕਸ਼ੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਕੁੱਝ ਮੀਡੀਆ ਰਿਪੋਰਟਾਂ ਮੁਤਾਬਕ ਅਕਸ਼ੇ ਕੁਮਾਰ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ ਤੇ ਨਾ ਹੀ ਅਦਾਕਾਰ ਵੱਲੋਂ ਕੋਈ ਪੋਸਟ ਸਾਂਝੀ ਕੀਤੀ ਗਈ ਹੈ।
ਸਰਕਾਰੀ ਅੰਕੜਿਆਂ ਮੁਤਾਬਕ ਹੜ੍ਹ ਨੇ 23 ਜ਼ਿਲ੍ਹਿਆਂ ਵਿੱਚ 3.84 ਲੱਖ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣੇ ਪਏ ਹਨ ਜਦਕਿ ਜਾਨੀ ਨੁਕਸਾਨ, ਖੇਤੀਬਾੜੀ ਅਤੇ ਪਸ਼ੂ-ਧਨ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।

