ਚੰਡੀਗੜ੍ਹ, 14 ਅਪ੍ਰੈਲ 2024 – ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਸੰਗਠਨ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਦੀਆਂ ਸਾਰੀਆਂ ਸੂਬਾਈ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਹ ਫੈਸਲਾ ਚੰਡੀਗੜ੍ਹ ਵਿੱਚ ਐਨਐਸਯੂਆਈ ਦੇ ਇੰਚਾਰਜ ਅਕਸ਼ੈ ਲਾਕੜਾ ਅਤੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜਲਦੀ ਹੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ।
ਜਥੇਬੰਦੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਹਾਲਾਂਕਿ ਐਨਐਸਯੂਆਈ ਅਤੇ ਯੂਥ ਕਾਂਗਰਸ ਦੇ ਆਗੂ ਚੋਣਾਂ ਨੂੰ ਲੈ ਕੇ ਕਈ ਮੁਹਿੰਮਾਂ ‘ਤੇ ਕੰਮ ਕਰ ਰਹੇ ਸਨ। ਚੋਣ ਰਣਨੀਤੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।